ਰਾਜਾ ਵੜਿੰਗ ਦੀ ਅਗਵਾਈ ਹੇਠ ਵਫ਼ਦ ਮੁੱਖ ਮੰਤਰੀ ਨੂੰ ਮਿਲਿਆ

0
268


ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਦਸੰਬਰ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵਫ਼ਦ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਵੀ ਨਾਲ ਹਾਜ਼ਰ ਰਹੇ।

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਕੱਢੀ ਜਾ ਰਹੀ ‘ਭਾਰਤ ਜੋੜੋ ਯਾਤਰਾ’ ਅਗਲੇ ਮਹੀਨੇ ਪੰਜਾਬ ਪਹੁੰਚ ਰਹੀ ਹੈ।

ਉਸ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਆਮ ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣ ਲਈ ਪ੍ਰਸ਼ਾਸਨਿਕ ਸਹਿਯੋਗ ਦੀ ਮੰਗ ਕੀਤੀ। ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ‘ਭਾਰਤ ਜੋੜੋ ਯਾਤਰਾ’ ਕੱਢੀ ਜਾ ਰਹੀ ਹੈ। ਇਹ ਯਾਤਰਾ ਦੱਖਣੀ ਭਾਰਤ ਤੋਂ ਸ਼ੁਰੂ ਹੋ ਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚੋਂ ਹੁੰਦੇ ਹੋਏ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਵਿੱਚ ਦਾਖਲ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ ‘ਭਾਰਤ ਜੋੜੋ ਯਾਤਰਾ’ ਹਰਿਆਣਾ ਸਣੇ ਉੱਤਰੀ ਭਾਰਤ ਵਿੱਚੋਂ ਕੱਢੀ ਜਾਵੇਗੀ।





News Source link

LEAVE A REPLY

Please enter your comment!
Please enter your name here