ਰਾਮਦੇਵ ਨੂੰ ਜਾਂਚ ਅਧਿਕਾਰੀ ਅੱਗੇ ਪੇਸ਼ ਹੋਣ ਦਾ ਆਦੇਸ਼

Must read


ਜੋਧਪੁਰ, 18 ਸਤੰਬਰ

ਰਾਜਸਥਾਨ ਹਾਈ ਕੋਰਟ ਨੇ ਯੋਗ ਗੁਰੂ ਰਾਮਦੇਵ ਨੂੰ ਕਥਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਦਰਜ ਕੇਸ ਸਬੰਧੀ ਪੁੱਛਗਿੱਛ ਲਈ 5 ਅਕਤੂਬਰ ਨੂੰ ਬਾੜਮੇਰ ਦੇ ਚੋਹਟਨ ਥਾਣੇ ਵਿੱਚ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ। ਨਾਲ ਹੀ ਅਦਾਲਤ ਨੇ ਉਸ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ ਵਧਾ ਦਿੱਤੀ ਹੈ। ਅਦਾਲਤ ਨੇ ਰਾਮਦੇਵ ਨੂੰ ਜਾਂਚ ਅਧਿਕਾਰੀ ਦੇ ਬੁਲਾਉਣ ’ਤੇ ਉਨ੍ਹਾਂ ਸਾਹਮਣੇ ਹਾਜ਼ਰ ਹੋਣ ਦਾ ਆਦੇਸ਼ ਦਿੱਤਾ ਅਤੇ ਸਰਕਾਰੀ ਵਕੀਲ ਨੂੰ 16 ਅਕਤੂਬਰ ਨੂੰ ਅਦਾਲਤ ਵਿੱਚ ਕੇਸ ਡਾਇਰੀ ਪੇਸ਼ ਕਰਨ ਦਾ ਵੀ ਹੁਕਮ ਦਿੱਤਾ।



News Source link

- Advertisement -

More articles

- Advertisement -

Latest article