ਰਾਮਲੀਲਾ ਮੈਦਾਨ ਜਾਣ ਤੋਂ ਰੋਕਣ ’ਤੇ ਰੇਲਵੇ ਟਰੈਕ ਜਾਮ ਕਰਨ ਦੀ ਚਿਤਾਵਨੀ – Punjabi Tribune

0
218


ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 11 ਮਾਰਚ

ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਇੱਥੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ ਵਿੱਚ ਹੋ ਰਹੀ ਕਿਸਾਨ ਮਜ਼ਦੂਰ ਮਹਾ ਪੰਚਾਇਤ ਵਿੱਚ ਸ਼ਾਮਲ ਹੋਣ ਜਾ ਰਹੇ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕਿਸਾਨਾਂ ਦਾ ਰਸਤਾ ਰੋਕਿਆ ਗਿਆ ਤਾਂ ਕਿਸਾਨ ਰਸਤੇ ਵਿੱਚ ਹੀ ਰੇਲਵੇ ਟਰੈਕ ’ਤੇ ਬੈਠ ਜਾਣਗੇ।

ਅੱਜ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ’ਚ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ਦੀ ਪ੍ਰਧਾਨਗੀ ਹਰਦੇਵ ਸਿੰਘ ਸੰਧੂ, ਜਗਮਨਦੀਪ ਸਿੰਘ ਪੜ੍ਹੀ, ਹਰਬੰਸ ਸਿੰਘ ਸੰਘਾ ਅਤੇ ਗੁਰਵਿੰਦਰ ਸਿੰਘ ਬੱਲੋਂ ਨੇ ਕੀਤੀ। ਇਸ ਮੌਕੇ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਹੋਰ ਵਿਧਾਇਕਾਂ ਵੱਲੋਂ ਪੱਤਰਕਾਰਾਂ ਨੂੰ ਧਮਕੀਆਂ ਦੇਣ ਦੀ ਨਿਖੇਧੀ ਕੀਤੀ ਗਈ।

 



News Source link