ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਸਣੇ ਕਈ ਨੇਤਾਵਾਂ ਨੇ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕੀਤੀ – Punjabi Tribune

0
185


ਨਵੀਂ ਦਿੱਲੀ, 16 ਅਗਸਤ

ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਕੌਮੀ ਰਾਜਧਾਨੀ ਵਿੱਚ ‘ਸਦੈਵ ਅਟਲ’ ਜਾ ਕੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਛੇਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਵੀ ‘ਭਾਰਤ ਰਤਨ’ ਵਾਜਪਾਈ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਕਈ ਕੇਂਦਰੀ ਮੰਤਰੀਆਂ ਅਤੇ ਸੱਤਾਧਾਰੀ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਦੇ ਨੇਤਾਵਾਂ ਨੇ ਵੀ ਸ੍ਰੀ ਵਾਜਪਾਈ ਨੂੰ ਸ਼ਰਧਾਂਜਲੀ ਦਿੱਤੀ।



News Source link