ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ ਵਿੱਚ ਸੁਣਵਾਈ ’ਤੇ ਰੋਕ – Punjabi Tribune

Must read


ਬੰਗਲੂਰੂ, 17 ਜਨਵਰੀ

ਕਰਨਾਟਕ ਹਾਈ ਕੋਰਟ ਨੇ ਅੱਜ ਇਕ ਅੰਤਰਿਮ ਆਦੇਸ਼ ਜਾਰੀ ਕਰ ਕੇ ਭਾਜਪਾ ਦੀ ਪ੍ਰਦੇਸ਼ ਇਕਾਈ ਵੱਲੋਂ ਦਾਇਰ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਹੇਠਲੀ ਅਦਾਲਤ ’ਚ ਸੁਣਵਾਈ ’ਤੇ ਰੋਕ ਲਗਾ ਦਿੱਤੀ।

ਰਾਹੁਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸ਼ਸ਼ੀ ਕਿਰਨ ਸ਼ੈੱਟੀ ਨੇ ਜਸਟਿਸ ਐੱਮ ਨਾਗਪ੍ਰਸੰਨਾ ਦੇ ਬੈਂਚ ਨੂੰ ਸੂਚਿਤ ਕੀਤਾ ਕਿ ਇਹ ਪਹਿਲੀ ਵਾਰ ਹੈ, ਜਦੋਂ ਮਾਮਲੇ ’ਚ ਸੁਣਵਾਈ ਹੋ ਰਹੀਹੈ। ਪਟੀਸ਼ਨ ਦੀ ਸਮੀਖਿਆ ਕਰਨ ਤੋਂ ਬਾਅਦ ਹਾਈ ਕੋਰਟ ਨੇ ਆਦੇਸ਼ ਦਿੱਤਾ, ‘‘ਪ੍ਰਤੀਵਾਦੀ ਨੂੰ ਐਮਰਜੈਂਸੀ ਨੋਟਿਸ ਜਾਰੀ ਕੀਤਾ ਜਾਵੇ, ਜੋ 20 ਫਰਵਰੀ ਤੱਕ ਵਾਪਸ ਕੀਤਾ ਜਾਵੇਗਾ। ਅੰਤਰਿਮ ਆਦੇਸ਼ ਰਾਹੀਂ ਅੱਗੇ ਦੀ ਕਾਰਵਾਈ ’ਤੇ ਰੋਕ ਰਹੇਗੀ।’’ ਹਾਈ ਕੋਰਟ ਨੇ ਮਾਮਲੇ ਵਿੱਚ ਅਗਲੀ ਸੁਣਵਾਈ ਲਈ 20 ਫਰਵਰੀ ਦੀ ਤਰੀਕ ਤੈਅ ਕੀਤੀ।

ਮਾਣਹਾਨੀ ਦਾ ਇਹ ਮਾਮਲਾ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਦੇ ‘ਭ੍ਰਿਸ਼ਟਾਚਾਰ ਰੇਟ ਕਾਰਡ’ ਇਸ਼ਤਿਹਾਰ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਦੋੋਸ਼ ਲਗਾਇਆ ਗਿਆ ਸੀ ਕਿ ਭਾਜਪਾ ਆਗੂਾਂ ਨੇ ਸਰਕਾਰੀ ਨਿਯੁਕਤੀਆਂ ਤੇ ਤਬਾਦਲਿਆਂ ਲਈ ਕਮਿਸ਼ਨ ਦੀ ਮੰਗ ਕੀਤੀ ਸੀ।

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੇ ਗਏ ਇਸ਼ਤਿਹਾਰ ਵਿੱਚ ਸੂਬੇ ਦੀ ਤਤਕਾਲੀ ਭਾਜਪਾ ਸਰਕਾਰ ’ਤੇ 2019-2023 ਦੇ ਸ਼ਾਸਨਕਾਲ ਦੌਰਾਨ ਵੱਡੀ ਪੱਧਰ ’ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ ਸੀ। ਭਾਜਪਾ ਨੇ ਕਾਂਗਰਸ ਦੇ ਦਾਅਵਿਆਂ ਨੂੰ ਭਰਮਾਊ ਤੇ ਬੇਬੁਨਿਆਦ ਦੱਸ ਕੇ ਖਾਰਜ ਕੀਤਾ ਸੀ। -ਪੀਟੀਆਈ



News Source link

- Advertisement -

More articles

- Advertisement -

Latest article