ਰਾਹੁਲ ਗਾਂਧੀ ਵੱਲੋਂ ਦਾਇਰ ਪਟੀਸ਼ਨ ’ਤੇ ਫੈਸਲਾ ਰਾਖਵਾਂ

Must read


ਰਾਂਚੀ, 16 ਮਈ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕਥਿਤ ਤੌਰ ’ਤੇ ਟਿੱਪਣੀ ਕਰਨ ਦੇ ਦੋਸ਼ ਹੇਠ ਰਾਂਚੀ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਅਪਰਾਧਿਕ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਝਾਰਖੰਡ ਹਾਈ ਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਇਸ ਸਬੰਧੀ ਜਵਾਬੀ ਪਟੀਸ਼ਨ ਰਾਹੁਲ ਗਾਂਧੀ ਵੱਲੋਂ ਦਾਇਰ ਕੀਤੀ ਗਈ ਹੈ। ਜਸਟਿਸ ਅੰਬੁਜ ਨਾਥ ਨੇ ਰਾਹੁਲ ਗਾਂਧੀ ਵੱਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਣਵਾਈ ਕੀਤੀ। ਰਾਹੁਲ ਦੇ ਖ਼ਿਲਾਫ਼ ਨਵੀਨ ਝਾਅ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਇਕ ਮੀਟਿੰਗ ਦੌਰਾਨ ਭਾਜਪਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਟਿੱਪਣੀ ਕੀਤੀ ਸੀ। ਝਾਅ ਵੱਲੋਂ ਪਟੀਸ਼ਨ 24 ਅਪਰੈਲ 2022 ਨੂੰ ਦਾਇਰ ਕੀਤੀ ਗਈ ਸੀ ਜਿਸ ਵਿੱਚ ਕਿਹਾ ਗਿਆ ਹੈ ਕਿ ਰਾਹੁਲ ਗਾਂਧੀ ਵੱਲੋਂ ਮੀਟਿੰਗ ਦੌਰਾਨ ਜਾਰੀ ਕੀਤੇ ਬਿਆਨ ਤੋਂ ਇਨਕਾਰ ਨਹੀਂ ਕੀਤਾ ਗਿਆ ਜੋ ਕਿ ਭਾਜਪਾ ਤੇ ਪਾਰਟੀ ਵਰਕਰਾਂ ਦਾ ਨਿਰਾਦਰ ਹੈ। -ਪੀਟੀਆਈ



News Source link

- Advertisement -

More articles

- Advertisement -

Latest article