ਰੇਵੰਨਾ ਸੈਕਸ ਸਕੈਂਡਲ ਕੇਸ: ਕਾਂਗਰਸ ਨੇ ਮੋਦੀ ਤੇ ਸ਼ਾਹ ਨੂੰ ਕੀਤੇ ਦਸ ਸਵਾਲ

Must read


ਬੇਲਗਾਵੀ (ਕਰਨਾਟਕ), 5 ਮਈ

ਕਰਨਾਟਕ ਵਿੱਚ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੇ ਉਮੀਦਵਾਰ ਅਤੇ ਹਾਸਨ ਤੋਂ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੇ ਸੈਕਸ ਸਕੈਂਡਲ ਕੇਸ ਵਿੱਚ ਸ਼ਮੂਲੀਅਤ ਦੇ ਦੋਸ਼ਾਂ ਨੂੰ ਲੈ ਕੇ ਕਾਂਗਰਸ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਤਾਜ਼ਾ ਹਮਲਾ ਬੋਲਿਆ ਅਤੇ ‘ਦਸ ਸਵਾਲਾਂ’ ਦੇ ਜਵਾਬ ਦੇਣ ਦੀ ਮੰਗ ਕੀਤੀ। ਬੇਲਗਾਵੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਜਨਤਾ ਦਲ (ਸੈਕੁਲਰ) ਦੇ ਆਗੂ ਔਰਤਾਂ ਨਾਲ ਵੱਡੇ ਪੱਧਰ ’ਤੇ ਜਬਰ-ਜਨਾਹ ਕਰਨ ਵਾਲੇ ਦੀ ‘ਸੁਰੱਖਿਆ’ ਕਰ ਰਹੇ ਹਨ। ਇਸ ਮੌਕੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਅਤੇ ਉਪ ਮੁੱਖ ਮੰਤਰੀ ਡੀ ਕੇ ਸ਼ਿਵਕੁਮਾਰ ਵੀ ਮੌਜੂਦ ਸਨ।



News Source link

- Advertisement -

More articles

- Advertisement -

Latest article