ਪੱਤਰ ਪ੍ਰੇੇਰਕ
ਮੱਲਾਂਵਾਲਾ, 19 ਮਾਰਚ
ਪੁਲੀਸ ਥਾਣਾ ਮੱਲਾਂਵਾਲਾ ਦੇ ਪਿੰਡ ਅਲੀਪੁਰ ਵਿੱਚ ਮੁਲਜ਼ਮਾਂ ਵੱਲੋਂ ਇੱਕ ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਵਿੱਚ ਮੇਵਾ ਸਿੰਘ ਜ਼ਖ਼ਮੀ ਹੋ ਗਿਆ ਜਿਸ ਨੂੰ ਫ਼ਰੀਦਕੋਟ ਮੈਡੀਕਲ ਕਾਲਜ ਤੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਜ਼ੇਰੇ ਇਲਾਜ ਮੇਵਾ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਆਲੀਪੁਰ ਨੇ ਪੁਲੀਸ ਕੋਲ ਕੀਤੀ ਸ਼ਿਕਾਇਤ ਵਿੱਚ ਆਖਿਆ ਕਿ ਮੁਲਜ਼ਮ ਗੁਰਬੀਰ ਸਿੰਘ, ਇੰਦਰਜੀਤ ਸਿੰਘ, ਵਿਕਰਮ ਸਿੰਘ, ਗੁਰਪ੍ਰੀਤ ਸਿੰਘ, ਵਿਸ਼ਵ, ਜੋਬਨ ਸਿੰਘ ਅਤੇ ਦੋ-ਤਿੰਨ ਅਣਪਛਤਿਆਂ ਨੇ ਉਸ ਦੇ ਘਰ ਆ ਕੇ ਉਸ ’ਤੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਥਾਣਾ ਮੱਲਾਂਵਾਲਾ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।