ਲਖਨਊ ਦੇ ਕਈ ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

0
161


ਲਖਨਊ, 27 ਅਕਤੂਬਰ

ਇੱਥੋਂ ਦੇ ਕਈ ਹੋਟਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਜਿਸ ਤੋਂ ਬਾਅਦ ਡੌਗ ਸਕੁਐਡ ਅਤੇ ਬੰਬ ਰੋਕੂ ਦਸਤੇ ਨੇ ਤਲਾਸ਼ੀ ਮੁਹਿੰਮ ਚਲਾਈ ਪਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਸਬ ਇੰਸਪੈਕਟਰ ਰਮੇਸ਼ ਚੰਦਰ ਪਾਂਡੇ ਨੇ ਕਿਹਾ ਕਿ ਇਹ ਧਮਕੀਆਂ ਈਮੇਲਾਂ ਰਾਹੀਂ ਪ੍ਰਾਪਤ ਹੋਈਆਂ ਹਨ ਅਤੇ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਜਾਪਦੀ ਹੈ। ਇਸ ਤੋਂ ਬਾਅਦ ਦੱਸੇ ਹੋਟਲਾਂ ਦੀ ਜਾਂਚ ਕੀਤੀ ਗਈ ਸੀ ਪਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਇਸ ਤੋਂ ਪਹਿਲਾਂ ਅੱਜ ਅਯੁੱਧਿਆ ਦੇ ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਬੰਗਲੁਰੂ ਤੋਂ ਆਉਣ ਵਾਲੀ ਉਡਾਣ ਨੂੰ ਬੰਬ ਦੀ ਧਮਕੀ ਦਿੱਤੀ ਗਈ ਜਿਸ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ।

 



News Source link