30.9 C
Patiāla
Monday, June 22, 2026

ਲਾਰੈਂਸ ਬਿਸ਼ਨੋਈ ਦੇ ਵਕੀਲ ‘ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 1 ਜ਼ਖ਼ਮੀ, ਵਾਰਦਾਤ ਦਾ ਵੀਡੀਓ ਆਇਆ ਸਾਹਮਣੇ…

Must read


Firing on Lawrence Bishnoi Advocate: ਦਿੱਲੀ ਵਿੱਚ ਕਸ਼ਮੀਰੀ ਗੇਟ ‘ਤੇ ਇੱਕ ਸਨਸਨੀਖੇਜ਼ ਘਟਨਾ ਵਾਪਰੀ, ਜਿੱਥੇ ਲਾਰੈਂਸ ਬਿਸ਼ਨੋਈ ਦੀ ਕਾਨੂੰਨੀ ਟੀਮ ਦੇ ਮੈਂਬਰਾਂ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕਰ ਦਿੱਤੀ। ਦੱਸ ਦੇਈਏ ਕਿ ਮੰਗਲਵਾਰ ਦੇਰ ਰਾਤ ਇੱਕ ਕਾਰ ਦੇ ਅੰਦਰ 5 ਲੋਕਾਂ ‘ਤੇ ਅਚਾਨਕ ਹੋਏ ਹਮਲੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ।

ਜਾਣਕਾਰੀ ਮੁਤਾਬਕ ਮੰਗਲਵਾਰ ਦੇਰ ਰਾਤ ਲਗਭਗ 10:10 ਵਜੇ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਇੱਕ ਕਾਰ ‘ਤੇ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਪੁਲਿਸ ਅਨੁਸਾਰ, ਕਾਰ ਵਿੱਚ ਪੰਜ ਲੋਕ ਸਨ ਅਤੇ ਗੋਲੀਬਾਰੀ ਤੋਂ ਬਾਅਦ ਹਮਲਾਵਰ ਭੱਜ ਗਏ। ਜ਼ਖਮੀ ਵਿਅਕਤੀ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਦਿੱਲੀ ਪੁਲਿਸ ਦੇ ਡੀਸੀਪੀ ਉੱਤਰੀ ਰਾਜਾ ਬੰਠੀਆ ਨੇ ਮੌਕੇ ‘ਤੇ ਪੱਤਰਕਾਰਾਂ ਨੂੰ ਦੱਸਿਆ ਕਿ ਸਾਨੂੰ ਰਾਤ ਲਗਭਗ 10:10 ਵਜੇ ਸੂਚਨਾ ਮਿਲੀ ਕਿ ਕਸ਼ਮੀਰੀ ਗੇਟ ਨੇੜੇ ਇੱਕ ਕਾਰ ‘ਤੇ ਗੋਲੀਬਾਰੀ ਕੀਤੀ ਗਈ ਹੈ।

 

ਹਮਲਾਵਰਾਂ ਨੇ 4 ਤੋਂ 5 ਰਾਊਂਡ ਫਾਇਰ ਕੀਤੇ

ਦਿੱਲੀ ਪੁਲਿਸ ਦੇ ਡੀਸੀਪੀ ਨੇ ਦੱਸਿਆ ਕਿ ਮੌਕੇ ‘ਤੇ ਪਹੁੰਚਣ ‘ਤੇ, ਉਨ੍ਹਾਂ ਨੇ ਦੇਖਿਆ ਕਿ ਗੱਡੀ ‘ਤੇ ਚਾਰ ਤੋਂ ਪੰਜ ਰਾਊਂਡ ਫਾਇਰ ਕੀਤੇ ਗਏ ਸਨ। ਇੱਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਡੀਸੀਪੀ ਨੇ ਕਿਹਾ ਕਿ ਉਹ ਜਾਂਚ ਦੇ ਹਰ ਪਹਿਲੂ ‘ਤੇ ਕੰਮ ਕਰ ਰਹੇ ਹਨ। ਟੀਮ ਵੱਲੋਂ ਸੀਸੀਟੀਵੀ ਫੁਟੇਜ, ਗਵਾਹਾਂ ਦੇ ਬਿਆਨਾਂ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ ‘ਤੇ, ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜ਼ਖ਼ਮੀ ਵੱਲੋਂ ਕੀਤਾ ਗਿਆ ਵੱਡਾ ਖੁਲਾਸਾ

ਪੁਲਿਸ ਦੇ ਅਨੁਸਾਰ, ਕਾਰ ਵਿੱਚ ਸਵਾਰ ਲੋਕਾਂ ਵਿੱਚੋਂ ਇੱਕ ਵਕੀਲ ਦੀਪਕ ਖੱਤਰੀ ਹੈ, ਜੋ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਕਾਨੂੰਨੀ ਟੀਮ ਦਾ ਹਿੱਸਾ ਹੋਣ ਦਾ ਦਾਅਵਾ ਕਰ ਰਿਹਾ ਹੈ। ਘਟਨਾ ਸਮੇਂ ਕਾਰ ਵਿੱਚ ਸਵਾਰ ਬਾਕੀ ਚਾਰ ਲੋਕ ਸੁਰੱਖਿਅਤ ਹਨ।

ਜਾਣੋ ਕਿਉਂ ਕੀਤਾ ਗਿਆ ਹਮਲਾ ?

ਪੁਲਿਸ ਨੇ ਕਿਹਾ ਕਿ ਹਮਲੇ ਦਾ ਉਦੇਸ਼ ਅਜੇ ਸਪੱਸ਼ਟ ਨਹੀਂ ਹੈ, ਪਰ ਇਹ ਕਿਸੇ ਪੁਰਾਣੀ ਦੁਸ਼ਮਣੀ ਜਾਂ ਗੈਂਗ ਵਾਰ ਨਾਲ ਸਬੰਧਤ ਹੋ ਸਕਦਾ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਨੇੜਲੇ ਸੀਸੀਟੀਵੀ ਕੈਮਰਿਆਂ ਤੋਂ ਫੁਟੇਜ ਜ਼ਬਤ ਕਰ ਲਈ ਹੈ। ਇੱਕ ਫੋਰੈਂਸਿਕ ਟੀਮ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਵੱਲੋਂ ਆਲੇ-ਦੁਆਲੇ ਦੇ ਖੇਤਰ ਦੀ ਘੇਰਾਬੰਦੀ ਕੀਤੀ ਗਈ ਹੈ। ਗੋਲੀਬਾਰੀ ਵਾਲੀ ਥਾਂ ਤੋਂ ਖਾਲੀ ਕਾਰਤੂਸ ਬਰਾਮਦ ਕੀਤੇ ਗਏ ਹਨ ਅਤੇ ਹਥਿਆਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

 

ਹੋਰ ਪੜ੍ਹੋ





News Source link

- Advertisement -

More articles

- Advertisement -

Latest article