ਲੁਧਿਆਣਾ: ਆਸ਼ੂ ਤੇ ਬੈਂਸ ਨੂੰ ਝਟਕਾ, ਦੋਵਾਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ

0
272


ਗਗਨਦੀਪ ਅਰੋੜਾ

ਲੁਧਿਆਣਾ, 9 ਸਤੰਬਰ

ਦਾਣਾ ਮੰਡੀ ਟਰਾਂਸਪੋਟੇਸ਼ਨ ਘਪਲੇ ਵਿੱਚ ਗ੍ਰਿਫਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਲੁਧਿਆਣਾ ਦੀ ਅਦਾਲਤ ਨੇ ਖ਼ਾਰਜ ਕਰ ਦਿੱਤੀ ਹੈ। ਆਸ਼ੂ ਇਸ ਵੇਲੇ ਪਟਿਆਲਾ ਦਾ ਜੇਲ੍ਹ ਵਿੱਚ ਬੰਦ ਹੈ। ਉਸ ਨੇ 7 ਸਤੰਬਰ ਨੂੰ ਅਦਾਲਤ ਵਿੱਚ ਆਪਣੀ ਜ਼ਮਾਨਤ ਅਰਜ਼ੀ ਦਾਖਲ ਕੀਤੀ ਸੀ।

ਇਸ ਦੇ ਨਾਲ ਜਬਰ ਜਨਾਹ ਮਾਮਲੇ ਵਿੱਚ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਵੀ ਖ਼ਾਰਜ ਕਰ ਦਿੱਤੀ ਗਈ ਹੈ। ਲੁਧਿਆਣਾ ਦੀ ਅਦਾਲਤ ਨੇ ਬਰਨਾਲਾ ਦੀ ਜੇਲ੍ਹ ਵਿੱਚ ਬੰਦ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।





News Source link

LEAVE A REPLY

Please enter your comment!
Please enter your name here