Ludhiana News: ਲੁਧਿਆਣਾ ਦੇ ਹੈਬੋਵਾਲ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਹੈੱਡ ਟੀਚਰ ਦੀ ਕਲਾਸਰੂਮ ਵਿੱਚ ਮੌਤ ਹੋ ਗਈ। ਹੈੱਡ ਟੀਚਰ ਹਰਜੀਤ ਗਰੇਵਾਲ ਦੁਪਹਿਰ ਵੇਲੇ ਕਲਾਸ ਵਿੱਚ ਰਾਉਂਡ ‘ਤੇ ਸਨ। ਜਦੋਂ ਉਹ ਪ੍ਰੀ-ਪ੍ਰਾਇਮਰੀ ਕਲਾਸ ਵਿੱਚ ਪਹੁੰਚੇ ਅਤੇ ਅਧਿਆਪਕ ਤੋਂ ਕਲਾਸ ਬਾਰੇ ਪੁੱਛਣ ਲੱਗੇ ਤਾਂ ਉਨ੍ਹਾਂ ਦੀ ਛਾਤੀ ਵਿੱਚ ਅਚਾਨਕ ਦਰਦ ਹੋਣ ਲੱਗਿਆ।
ਜਦੋਂ ਅਧਿਆਪਕ ਨੇ ਉਨ੍ਹਾਂ ਨੂੰ ਪਾਣੀ ਦਿੱਤਾ ਤਾਂ ਹਰਜੀਤ ਸਿੰਘ ਗਰੇਵਾਲ ਨੇ ਹਾਲੇ ਗਲਾਸ ਫੜਿਆ ਹੀ ਸੀ, ਕਿ ਉਹ ਜ਼ਮੀਨ ‘ਤੇ ਡਿੱਗ ਪਏ। ਅਧਿਆਪਕਾ ਨੇ ਉਨ੍ਹਾਂ ਨੂੰ ਉੱਠਾਉਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਉਹ ਉੱਠ ਨਹੀਂ ਸਕੇ, ਤਾਂ ਉਨ੍ਹਾਂ ਨੇ ਹੋਰ ਅਧਿਆਪਕਾਂ ਨੂੰ ਸੱਦਿਆ।
ਸਕੂਲ ਦੇ ਅਧਿਆਪਕਾਂ ਨੇ ਉਨ੍ਹਾਂ ਨੂੰ ਮੁਹੱਲਾ ਕਲੀਨਿਕ ਲੈ ਗਏ। ਫਿਰ ਉਨ੍ਹਾਂ ਨੇ ਐਂਬੂਲੈਂਸ ਬੁਲਾਈ ਅਤੇ ਉਸਨੂੰ ਡੀਐਮਸੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਘਟਨਾ ਮੰਗਲਵਾਰ ਦੁਪਹਿਰ 12:40 ਵਜੇ ਦੇ ਕਰੀਬ ਵਾਪਰੀ।
ਅਧਿਆਪਕਾਂ ਨੇ ਉਨ੍ਹਾਂ ਦੇ ਪਰਿਵਾਰ ਨੂੰ ਸੂਚਿਤ ਕੀਤਾ ਅਤੇ ਉਹ ਵੀ ਡੀਐਮਸੀ ਹਸਪਤਾਲ ਪਹੁੰਚੇ। ਹਰਜੀਤ ਸਿੰਘ ਗਰੇਵਾਲ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਪਿੰਡ ਲਲਤੋਂ ਵਿੱਚ ਕੀਤਾ ਜਾਵੇਗਾ। ਹਰਜੀਤ ਸਿੰਘ ਗਰੇਵਾਲ ਲਗਭਗ ਸਾਢੇ ਤਿੰਨ ਸਾਲਾਂ ਤੋਂ ਹੈਬੋਵਾਲ ਖੁਰਦ ਦੇ ਸਰਕਾਰੀ ਸਕੂਲ ਵਿੱਚ ਮੁੱਖ ਅਧਿਆਪਕ ਵਜੋਂ ਡਿਊਟੀ ਨਿਭਾ ਰਹੇ ਸਨ। ਉਹ 49 ਸਾਲ ਦੇ ਸਨ।
ਅਧਿਆਪਕ ਹਰਜਿੰਦਰ ਸਿੰਘ ਨੇ ਦੱਸਿਆ ਕਿ ਹਰਜੀਤ ਗਰੇਵਾਲ ਨਸ਼ਾ ਗਣਨਾ ਦੌਰਾਨ ਡਿਊਟੀ ‘ਤੇ ਸੀ। ਲਗਭਗ ਡੇਢ ਮਹੀਨਾ ਪਹਿਲਾਂ, ਜਦੋਂ ਉਹ ਪਿੰਡ ਵਿੱਚ ਨਸ਼ਾ ਗਣਨਾ ਕਰ ਰਹੇ ਸੀ, ਤਾਂ ਕੁਝ ਨਸ਼ੇੜੀਆਂ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕਰ ਦਿੱਤਾ। ਉਨ੍ਹਾਂ ਦੀ ਛਾਤੀ ‘ਤੇ ਚਾਕੂ ਲੱਗਿਆ ਸੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।