Ludhiana News: ਲੁਧਿਆਣਾ ਵਿੱਚ 25 ਸਾਲਾ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਹ ਤਿੰਨ ਮਹੀਨਿਆਂ ਦੀ ਗਰਭਵਤੀ ਸੀ। ਉਸ ਦੇ ਮਾਪਿਆਂ ਨੇ ਉਸ ਦੇ ਪਤੀ ‘ਤੇ ਕਤਲ ਦਾ ਦੋਸ਼ ਲਗਾਇਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਉਸਨੇ ਪਹਿਲਾਂ ਉਸਨੂੰ ਕੁੱਟਿਆ ਅਤੇ ਫਿਰ ਗਲਾ ਘੁੱਟ ਕੇ ਮਾਰ ਦਿੱਤਾ।
ਉਨ੍ਹਾਂ ਕਿਹਾ ਕਿ ਉਸਦੇ ਅਣਜੰਮੇ ਬੱਚੇ ਦੀ ਵੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ ਬੁਰਜ ਲਿੱਟਾਂ ਪਿੰਡ ਦੀ ਰਹਿਣ ਵਾਲੀ ਹੈ। ਪੁਲਿਸ ਨੇ ਉਸਦੇ ਪਤੀ ਜਸਪ੍ਰੀਤ ਸਿੰਘ ਅਤੇ ਉਸਦੇ ਦਾਦਾ ਜੋਗਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਥਾਣਾ ਸੁਧਾਰ ਮਾਮਲੇ ਦੀ ਜਾਂਚ ਕਰ ਰਿਹਾ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਲੁਧਿਆਣਾ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਹਰਪ੍ਰੀਤ ਘਰੇਲੂ ਝਗੜਿਆਂ ਤੋਂ ਪ੍ਰੇਸ਼ਾਨ ਸੀ
ਉਸ ਦੇ ਮਾਪਿਆਂ ਅਨੁਸਾਰ ਹਰਪ੍ਰੀਤ ਕੌਰ ਕੁਝ ਸਮੇਂ ਤੋਂ ਘਰੇਲੂ ਝਗੜਿਆਂ ਤੋਂ ਪ੍ਰੇਸ਼ਾਨ ਸੀ। ਇਸ ਕਰਕੇ ਉਹ ਆਪਣੇ ਮਾਪਿਆਂ ਦੇ ਪਿੰਡ ਘੁੰਗਰਾਣਾ, ਅਹਿਮਦਗੜ੍ਹ ਮੰਡੀ ਚਲੀ ਗਈ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਐਤਵਾਰ ਨੂੰ ਉਸਦੇ ਪਤੀ ਜਸਪ੍ਰੀਤ ਨੇ ਉਸਨੂੰ ਮਨਾ ਲਿਆ ਅਤੇ ਉਸਨੂੰ ਬੁਰਜ ਲਿੱਟਾਂ ਵਾਪਸ ਲੈ ਆਇਆ। ਦੱਸ ਦਈਏ ਕਿ ਇਸ ਦੌਰਾਨ, ਉਸ ਨੇ ਨਸ਼ਾ ਛੱਡਣ ਦਾ ਵਾਅਦਾ ਵੀ ਕੀਤਾ ਸੀ।
ਹਰਪ੍ਰੀਤ ਦੇ ਮਾਪਿਆਂ ਦਾ ਦੋਸ਼ ਹੈ ਕਿ ਜਸਪ੍ਰੀਤ ਸੋਮਵਾਰ ਰਾਤ ਨੂੰ ਕਥਿਤ ਤੌਰ ‘ਤੇ ਨਸ਼ੇ ਦੀ ਹਾਲਤ ਵਿੱਚ ਘਰ ਪਹੁੰਚਿਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਉਸਨੇ ਹਰਪ੍ਰੀਤ ਨਾਲ ਕੁੱਟਮਾਰ ਕੀਤੀ ਅਤੇ ਫਿਰ ਉਸਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋ
ਹਰਪ੍ਰੀਤ ਦੇ ਮਾਪਿਆਂ ਨੇ ਦਾਅਵਾ ਕੀਤਾ ਕਿ ਉਸਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਉਸ ਦੇ ਪਤੀ ਨੇ ਇਸ ਘਟਨਾ ਨੂੰ ਖੁਦਕੁਸ਼ੀ ਵਰਗਾ ਬਣਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਹਰਪ੍ਰੀਤ ਨੇ ਖੁਦਕੁਸ਼ੀ ਕੀਤੀ ਹੈ ਤਾਂ ਉਸ ਦੀ ਲਾਸ਼ ਨੂੰ ਛੱਤ ਤੋਂ ਥੱਲ੍ਹੇ ਕਿੰਨੇ ਉਤਾਰਿਆ।
ਉਸਦੇ ਮਾਪਿਆਂ ਨੇ ਕਿਹਾ ਕਿ ਉਹ ਤਿੰਨ ਮਹੀਨਿਆਂ ਦੀ ਗਰਭਵਤੀ ਸੀ ਅਤੇ ਆਉਣ ਵਾਲੇ ਬੱਚੇ ਨੂੰ ਲੈਕੇ ਬਹੁਤ ਉਮੀਦਾਂ ਰੱਖਦੀ ਸੀ। ਪਰ ਇੱਕ ਰਾਤ ਵਿੱਚ ਹਰਪ੍ਰੀਤ ਦੀ ਜ਼ਿੰਦਗੀ, ਉਸ ਦੇ ਅਣਜੰਮੇ ਬੱਚੇ ਦੇ ਨਾਲ ਖਤਮ ਹੋ ਗਈ।
ਗ ਦੀ ਲਹਿਰ ਹੈ ਅਤੇ ਫਿਰ ਪਰਿਵਾਰ ਨੇ ਇਸ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ।