India CDS: ਭਾਰਤ ਸਰਕਾਰ ਨੇ ਲੈਫਟੀਨੈਂਟ ਜਨਰਲ (ਸੇਵਾਮੁਕਤ) ਐਨ.ਐਸ. ਰਾਜਾ ਸੁਬਰਾਮਣੀ ਨੂੰ ਨਵਾਂ ਚੀਫ਼ ਆਫ਼ ਡਿਫੈਂਸ ਸਟਾਫ਼ (ਸੀ.ਡੀ.ਐਸ.) ਨਿਯੁਕਤ ਕੀਤਾ ਹੈ। ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਉਹ ਅਹੁਦਾ ਸੰਭਾਲਣ ਦੀ ਮਿਤੀ ਤੋਂ ਅਗਲੇ ਹੁਕਮਾਂ ਤੱਕ ਭਾਰਤ ਸਰਕਾਰ ਦੇ ਸੈਨਿਕ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਵਜੋਂ ਵੀ ਸੇਵਾ ਨਿਭਾਉਣਗੇ।
ਮੌਜੂਦਾ ਚੀਫ਼ ਆਫ਼ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ 30 ਮਈ, 2026 ਨੂੰ ਆਪਣਾ ਕਾਰਜਕਾਲ ਪੂਰਾ ਕਰ ਰਹੇ ਹਨ। ਸੁਬਰਾਮਣੀ ਉਨ੍ਹਾਂ ਦੀ ਥਾਂ ਲੈਣਗੇ। ਲੈਫਟੀਨੈਂਟ ਜਨਰਲ (ਸੇਵਾਮੁਕਤ) ਐਨ.ਐਸ. ਰਾਜਾ ਸੁਬਰਾਮਨੀ ਇਸ ਸਮੇਂ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਸਕੱਤਰੇਤ ਵਿੱਚ ਫੌਜੀ ਸਲਾਹਕਾਰ ਵਜੋਂ ਸੇਵਾ ਨਿਭਾ ਰਹੇ ਹਨ, ਜੋ ਕਿ 1 ਸਤੰਬਰ, 2025 ਤੋਂ ਪ੍ਰਭਾਵੀ ਹੈ।
Government of India appoints Lieutenant General N S Raja Subramani PVSM, AVSM, SM, VSM (Retd.) as the Chief of Defence Staff, who shall also function as Secretary to Government of India, Department of Military Affairs, with effect from the date of assumption of charge and until… pic.twitter.com/FpGolQxe5a
— ANI (@ANI) May 9, 2026
ਇਸ ਤੋਂ ਪਹਿਲਾਂ, ਉਹ 1 ਜੁਲਾਈ, 2024 ਤੋਂ 31 ਜੁਲਾਈ, 2025 ਤੱਕ ਫੌਜ ਦੇ ਉਪ ਮੁਖੀ ਵਜੋਂ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਨੇ ਮਾਰਚ 2023 ਤੋਂ ਜੂਨ 2024 ਤੱਕ ਕੇਂਦਰੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ-ਇਨ-ਚੀਫ਼ ਵਜੋਂ ਵੀ ਸੇਵਾ ਨਿਭਾਈ। ਫੌਜ ਵਿੱਚ ਵਿਆਪਕ ਤਜਰਬੇ ਅਤੇ ਕਈ ਮਹੱਤਵਪੂਰਨ ਅਹੁਦਿਆਂ ‘ਤੇ ਰਹਿੰਦਿਆਂ, ਉਨ੍ਹਾਂ ਨੂੰ ਹੁਣ ਦੇਸ਼ ਦਾ ਨਵਾਂ ਚੀਫ਼ ਆਫ਼ ਡਿਫੈਂਸ ਸਟਾਫ਼ ਨਿਯੁਕਤ ਕੀਤਾ ਗਿਆ ਹੈ।
ਹੋਰ ਪੜ੍ਹੋ