ਲੋਕਾਂ ’ਤੇ ਕੀਤੇ ਲਾਠੀਚਾਰਜ ਦੀ ਚੁਫੇਰਿਓਂ ਨਿਖੇਧੀ

0
242


ਨਿੱਜੀ ਪੱਤਰ ਪ੍ਰੇਰਕ
ਜਲੰਧਰ, 19 ਦਸੰਬਰ

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ), ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਜਗੀਰ ਕੌਰ ਨੇ ਜ਼ੀਰਾ ਸ਼ਰਾਬ ਫੈਕਟਰੀ ਖ਼ਿਲਾਫ਼ ਧਰਨਾ ਦਿੰਦੇ ਲੋਕਾਂ ਨੂੰ ਪੰਜਾਬ ਪੁਲੀਸ ਵੱਲੋਂ ਤਸ਼ੱਦਦ ਰਾਹੀਂ ਜਬਰਨ ਉਠਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ, ਕੇਂਦਰੀ ਸਟੈਂਡਿੰਗ ਕਮੇਟੀ ਮੈਂਬਰ ਹਰਕੰਵਲ ਸਿੰਘ ਤੇ ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਤੇ ਸਕੱਤਰ ਸਾਥੀ ਰਤਨ ਸਿੰਘ ਰੰਧਾਵਾ ਤੇ ਪਰਗਟ ਸਿੰਘ ਜਾਮਾਰਾਏ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਫੈਕਟਰੀ ਮਾਲਕਾਂ ਦੀ ਕੁਦਰਤ ਮਾਰੂ ਕਾਰਵਾਈ ਨੂੰ ਫੌਰੀ ਨਕੇਲ ਪਾਵੇ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੋਕਾਂ ’ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ। ਹੈ। 





News Source link

LEAVE A REPLY

Please enter your comment!
Please enter your name here