ਹਤਿੰਦਰ ਮਹਿਤਾ
ਜਲੰਧਰ, 15 ਮਈ
ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੀ ਅਗਵਾਈ ਹੇਠ ਆਪਣੇ ਚੋਣ ਦਫਤਰ ਦਾ ਉਦਘਾਟਨ ਆਦਮਪੁਰ ਦੇ ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਕੋਲੋਂ ਕਰਵਾਇਆ। ਨਗਰ ਕੌਂਸਲ ਪ੍ਰਧਾਨ ਦਰਸ਼ਨ ਸਿੰਘ ਕਰਵਲ ਦੀ ਦੇਖ ਰੇਖ ਹੇਠ ਕਰਵਾਏ ਗਏ ਉਦਘਾਟਨੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਤੇ ਸਤਿਕਾਰ ਨਾਲ ਉਨ੍ਹਾਂ ਦੀ ਜਿੱਤ ਯਕੀਨੀ ਹੈ। ਉਨ੍ਹਾਂ ਕਿਹਾ ਕੇ ਜੇਕਰ ਜਲੰਧਰ ਦੇ ਲੋਕਾਂ ਨੇ ਉਸ ਨੂੰ ਸੰਸਦ ਮੈਂਬਰ ਬਣਾ ਕੇ ਸੇਵਾ ਦਾ ਮੌਕਾ ਦਿੱਤਾ ਤਾਂ ਉਹ ਉਨ੍ਹਾਂ ਦੀ ਇੱਕ ਇੱਕ ਵੋਟ ਦਾ ਮੁੱਲ ਜਲੰਧਰ ਦਾ ਵਿਕਾਸ ਕਰ ਮੋੜਨਗੇ। ਇਸ ਮੌਕੇ ਦਸਵਿੰਦਰ ਕੁਮਾਰ ਚਾਂਦ ਸ਼ਹਿਰੀ ਪ੍ਰਧਾਨ, ਮੁਕੱਦਰ ਲਾਲ ਸੀਨੀਅਰ ਮੀਤ ਪ੍ਰਧਾਨ ਨਗਰ ਕੌਸ਼ਲ ਅਲਾਵਲਪੁਰ, ਪਰਮਿੰਦਰ ਸਿੰਘ ਸੋਢੀ ਬਲਾਕ ਸਮਿਤੀ ਮੈਂਬਰ ਆਦਮਪੁਰ ਤੇ ਭੁਪਿੰਦਰ ਸਿੰਘ ਭਿੰਦਾ ਆਦਿ ਹਾਜ਼ਰ ਸਨ।
ਕਾਂਗਰਸੀ ਉਮੀਦਵਾਰ ਯਾਮਿਨੀ ਗੋਮਰ ਦੇ ਚੋਣ ਦਫ਼ਤਰ ਦਾ ਉਦਘਾਟਨ
ਫਗਵਾੜਾ (ਪੱਤਰ ਪ੍ਰੇਰਕ): ਲੋਕ ਸਭਾ ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਯਾਮਿਨੀ ਗੋਮਰ ਦੇ ਚੋਣ ਦਫ਼ਤਰ ਦਾ ਉਦਘਾਟਨ ਅੱਜ ਸਥਾਨਕ ਹਰਗੋਬਿੰਦ ਨਗਰ ਵਿੱਚ ਕੀਤਾ ਗਿਆ। ਇਸ ਮੌਕੇ ਉਮੀਦਵਾਰ ਯਾਮਿਨੀ ਗੋਮਰ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਪੁੱਜੇ। ਇਸ ਮੌਕੇ ਅਰਦਾਸ ਉਪਰੰਤ ਦਫ਼ਤਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ ਧਾਲੀਵਾਲ ਤੇ ਗੋਮਰ ਨੇ ਕਿਹਾ ਕਿ ਲੋਕ ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਚੋਣਾਂ ਦੇਸ਼ ਨੂੰ ਬਚਾਉਣ ਲਈ ਹਨ।