ਲੋਕ ਸਭਾ ਚੋਣਾਂ: ਭਾਜਪਾ ਸਪਸ਼ਟ ਬਹੁਮਤ ਤੋਂ ਖੁੰਝੀ – Punjabi Tribune

0
194


ਨਵੀਂ ਦਿੱਲੀ, 4 ਜੂਨ

ਲੋਕ ਸਭਾ ਚੋਣਾਂ ਦੇ ਅਣਕਿਆਸੇ ਰੁਝਾਨ/ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੱਡਾ ਝਟਕਾ ਹਨ। ਇਨ੍ਹਾਂ ਰੁਝਾਨਾਂ ਵਿਚ ਭਾਜਪਾ 241 ਸੀਟਾਂ ਨਾਲ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਹੈ ਪਰ ਪ੍ਰਧਾਨ ਮੰਤਰੀ ਦੇ ‘400 ਪਾਰ’ ਦੇ ਦਾਅਵਿਆਂ ਦੀ ਫੂਕ ਨਿਕਲ ਗਈ ਤੇ ਪਾਰਟੀ (ਭਾਜਪਾ) ਆਪਣੇ ਦਮ ’ਤੇ ਸਪਸ਼ਟ ਬਹੁਮਤ ਜੁਟਾਉਣ ਵਿਚ ਵੀ ਨਾਕਾਮ ਰਹੀ। ਰੁਝਾਨਾਂ ਵਿਚ ਐੱਨਡੀਏ ਗੱਠਜੋੜ ਨੂੰ 294 ਸੀਟਾਂ ’ਤੇ ਅੱਗੇ ਦਰਸਾਇਆ ਗਿਆ ਹੈ।

ਕਾਂਗਰਸੀ ਆਗੂ ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਜੇਤੂ ਨਿਸ਼ਾਨ ਬਣਾਉਂਦੇ ਹੋਏ। -ਫੋਟੋ: ਪੀਟੀਆਈ

ਉੱਧਰ, ਕਾਂਗਰਸ ਦੀ ਅਗਵਾਈ ਵਾਲਾ ‘ਇੰਡੀਆ’ ਗੱਠਜੋੜ 231 ਸੀਟਾਂ ’ਤੇ ਚੜ੍ਹਤ ਬਣਾ ਕੇ ਮਜ਼ਬੂਤ ਤਾਕਤ ਵਜੋਂ ਉਭਰਿਆ ਹੈ। ਗੱਠਜੋੜ ਨੇ ਐਗਜ਼ਿਟ ਪੋਲ ਦੇ ਅਨੁਮਾਨਾਂ ਨੂੰ ਗ਼ਲਤ ਸਾਬਤ ਕਰਦਿਆਂ ਯੂਪੀ, ਮਹਾਰਾਸ਼ਟਰ, ਰਾਜਸਥਾਨ, ਹਰਿਆਣਾ ਤੇ ਕਰਨਾਟਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। -ਪੀਟੀਆਈ



News Source link