ਲੜਾਈ ਝਗੜੇ ਦੇ ਦੋਸ਼ ਹੇਠ ਦੋ ਵਿਅਕਤੀ ਜੇਲ੍ਹ ਭੇਜੇ

0
346


ਪੱਤਰ ਪ੍ਰੇਰਕ
ਰੂਪਨਗਰ, 21 ਜੁਲਾਈ

ਥਾਣਾ ਸਿੰਘ ਭਗਵੰਤਪੁਰ ਪੁਲੀਸ ਵੱਲੋਂ ਦੋ ਵਿਅਕਤੀਆਂ ਨੂੰ ਆਪਸ ਵਿੱਚ ਲੜਾਈ ਝਗੜਾ ਕਰਨ ਦੇ ਦੋਸ਼ ਅਧੀਨ ‌‌ਗ੍ਰਿਫਤਾਰ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ। ਤਫਤੀਸ਼ੀ ਅਫਸਰ ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਬੁਰਜਵਾਲਾ ਨਿਵਾਸੀ ਬਲਵਿੰਦਰ ਸਿੰਘ ਅਤੇ ਤਰਲੋਚਨ ਸਿੰਘ ਆਪਸ ਵਿੱਚ ਇੱਕ ਦੂਜੇ ਨਾਲ ਲੜਦੇ ਝਗੜਦੇ ਰਹਿੰਦੇ ਸਨ ਤੇ ਉਨ੍ਹਾਂ ਨੂੰ ਪਿੰਡ ਤੇ ਪਤਵੰ‌ਤਿਆਂ ਤੇ ਪੁਲੀਸ ਨੇ ਕਾਫੀ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਉਹ ਆਪਣੀਆਂ ਆਦਤਾਂ ਤੋਂ ਨਾ ਟਲੇ ਤਾਂ ਪੁਲੀਸ ਨੇ ਦੋਵਾਂ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕਰਨ ਉਪਰੰਤ ਰੂਪਨਗਰ ਐਸ.ਡੀ.ਐਮ. ਦੀ ਅਦਾਲਤ ਵਿੱਚ ਪੇਸ਼ ਕੀਤਾ ਤੇ ਅਦਾਲਤ ਨੇ ਦੋਵਾਂ ਨੂੰ 26 ਜੁਲਾਈ ਤੱਕ ਜੇਲ੍ਹ ਭੇਜ ਦਿੱਤਾ ਹੈ। 





News Source link

LEAVE A REPLY

Please enter your comment!
Please enter your name here