ਵਾਲੀਬਾਲ ਟੂਰਨਾਮੈਂਟ ’ਚ ਸਪਰਿੰਗ ਡੇਲ ਦੀਆਂ ਲੜਕੀਆਂ ਦੀ ਝੰਡੀ

Must read


ਲੁਧਿਆਣਾ:

ਸਪਰਿੰਗ ਡੇਲ ਪਬਲਿਕ ਸਕੂਲ ਦੀਆਂ ਅੰਡਰ-19 ਦੀਆਂ ਵਾਲੀਬਾਲ ਖਿਡਾਰਨਾਂ ਨੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਵਾਲੀਬਾਲ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਉੱਚਾ ਕੀਤਾ ਹੈ। ਇਸ ਮੁਕਾਬਲੇ ਵਿੱਚ ਸੀਬੀਐਸਈ ਨਾਲ ਸਬੰਧਤ ਸਕੂਲਾਂ ਦੀਆਂ 13 ਟੀਮਾਂ ਨੇ ਭਾਗ ਲਿਆ। ਫਾਈਨਲ ਮੁਕਾਬਲੇ ਵਿੱਚ ਸਪਰਿੰਗ ਡੇਲ ਸਕੂਲ ਦੀਆਂ ਖਿਡਾਰਨਾਂ ਨੇ ਬਲਾਸਮਜ਼ ਕਾਨਵੈਂਟ ਸਕੂਲ ਦੀਆਂ ਖਿਡਾਰਨਾਂ ਨੂੰ ਪਛਾੜਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ। ਜੇਤੂ ਖਿਡਾਰਨਾਂ ਨੂੰ ਟਰਾਫੀ, ਸਰਟੀਫਿਕੇਟ ਅਤੇ ਸੋਨੇ ਦੇ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਅੰਡਰ-19 ਵਾਲੀਬਾਲ ਦੀਆਂ ਉਕਤ ਜੇਤੂ ਖਿਡਾਰਨਾਂ ਨੂੰ ਇਸ ਅਨਿੱਖੜਵੀਂ ਜਿੱਤ ਦੀ ਵਧਾਈ ਦੇਣ ਦੇ ਨਾਲ ਨਾਲ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਿੱਤਾਂ ਦਰਜ ਕਰਨ ਲਈ ਪ੍ਰੇਰਿਆ। ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਜੇਤੂ ਖਿਡਾਰਨਾਂ ਦੀ ਸ਼ਲਾਘਾ ਕੀਤੀ। -ਖੇਤਰੀ ਪ੍ਰਤੀਨਿਧ



News Source link

- Advertisement -

More articles

- Advertisement -

Latest article