ਵਿਆਹ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ

0
178


ਜਗਜੀਤ ਸਿੰਘ ਸਿੱਧੂ

ਤਲਵੰਡੀ ਸਾਬੋ, 22 ਜੂਨ

ਵਿਆਹ ਬੰਧਨ ’ਚ ਬੱਝੇ ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੇ ਪਰਿਵਾਰ ਨਾਲ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਪਤੀ ਐਡਵੋਕੇਟ ਸ਼ਾਹਬਾਜ਼ ਸਿੰਘ ਸੋਹੀ, ਸੱਸ ਸ਼ੀਲਮ ਸੋਹੀ ਅਤੇ ਸਹੁਰਾ ਪਰਿਵਾਰ ਦੇ ਹੋਰ ਮੈਂਬਰ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਦਾ ਐੱਸਡੀਐੱਮ ਹਰਵਿੰਦਰ ਸਿੰਘ ਜੱਸਲ ਅਤੇ ਡੀਐੱਸਪੀ ਰਾਜੇਸ਼ ਸਨੇਹੀ ਨੇ ਸਵਾਗਤ ਕੀਤਾ। ਉਨ੍ਹਾਂ ਮੱਥਾ ਟੇਕਣ ਉਪਰੰਤ ਕੀਰਤਨ ਸੁਣਿਆ। ਤਖ਼ਤ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ ਨੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਅਨਮੋਲ ਮਾਨ ਅਤੇ ਉਨ੍ਹਾਂ ਦੇ ਪਤੀ ਨੂੰ ਸਿਰੋਪਾਓ ਅਤੇ ਤਖ਼ਤ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਪਰਿਵਾਰ ਨੂੰ ਤਖ਼ਤ ਸਾਹਿਬ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ ਗਿਆ। ਕੈਬਨਿਟ ਮੰਤਰੀ ਨੇ ਇਸ ਮੌਕੇ ਭੋਰਾ ਸਾਹਿਬ ਦੇ ਵੀ ਦਰਸ਼ਨ ਕੀਤੇ। ਕੈਬਨਿਟ ਮੰਤਰੀ ਨੇ ਇਸ ਨੂੰ ਪਰਿਵਾਰਕ ਦੌਰਾ ਦੱਸਦਿਆਂ ਕਿਸੇ ਕਿਸਮ ਦੀ ਵੀ ਗੱਲਬਾਤ ਤੋਂ ਇਨਕਾਰ ਕਰ ਦਿੱਤਾ ਪਰ ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਨੇ ਉਨ੍ਹਾਂ ਦੇ ਮਹਿਕਮੇ ਦੇ ਅਧਿਕਾਰ ਖੇਤਰ ਹੇਠ ਆਉਂਦੇ ਕੁੱਝ ਕੰਮਾਂ ਵੱਲ ਧਿਆਨ ਦਿਵਾਇਆ ਜਿਸ ਬਾਰੇ ਉਨ੍ਹਾਂ ਹਾਂਪੱਖੀ ਹੁੰਗਾਰਾ ਭਰਦਿਆਂ ਕਿਹਾ ਕਿ ਉਹ ਮਹਿਕਮੇ ਦੇ ਉੱਚ ਅਧਿਕਾਰੀਆਂ ਨਾਲ ਵਿਚਾਰਨਗੇ।



News Source link