ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ

Must read


ਹਰਪ੍ਰੀਤ ਕੌਰ

ਹੁਸ਼ਿਆਰਪੁਰ, 2 ਅਪਰੈਲ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੇ ਲਾਭ ਸਬੰਧੀ ਜਾਣਕਾਰੀ ਲੈਂਦਿਆਂ ਕਿਹਾ ਕਿ ਪੈਂਡਿੰਗ ਵਿਕਾਸ ਕਾਰਜ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਵਿਕਾਸ ਕੰਮਾਂ ਦੀ ਰਫ਼ਤਾਰ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਨੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਸੁਖਾਲੇ ਢੰਗ ਨਾਲ ਮਿਲਣਾ ਯਕੀਨੀ ਬਣਾਉਣ ਦੀ ਤਾਕੀਦ ਵੀ ਕੀਤੀ।
ਡਿਪਟੀ ਸਪੀਕਰ ਨੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਹਲਕੇ ਵਿਚ ਹਰ ਕੱਚੇ ਘਰ ਨੂੰ ਪੱਕਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਪਾਣੀ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣਾ ਵੀ ਉਨ੍ਹਾਂ ਦੇ ਤਰਜੀਹੀ ਖੇਤਰ ਵਿਚ ਸ਼ਾਮਲ ਹੈ। ਰੌੜੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਪਿੰਡਾਂ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਦੀ ਵਿਸਥਾਰਤ ਤਜਵੀਜ਼ ਤਿਆਰ ਕੀਤੀ ਜਾਵੇ ਤਾਂ ਜੋ ਇਨ੍ਹਾਂ ਕੰਮਾਂ ਲਈ ਲੋੜੀਂਦੇ ਫ਼ੰਡ ਜਾਰੀ ਕਰਵਾ ਕੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਕੰਢੀ ਦੇ ਪਿੰਡਾਂ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਂਦਿਆਂ ਇਨ੍ਹਾਂ ਖੇਤਰਾਂ ਵਿਚ ਹਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਮਿੱਥੇ ਟੀਚਿਆਂ ਨੂੰ ਸਫ਼ਲਤਾ ਪੂਰਵਕ ਹਾਸਲ ਕੀਤਾ ਜਾਵੇਗਾ ਜਿਸ ਲਈ ਹਰ ਵਰਗ ਦਾ ਲੋੜੀਂਦਾ ਸਹਿਯੋਗ ਲਾਜ਼ਮੀ ਹੈ।

The post ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ appeared first on Punjabi Tribune.



News Source link

- Advertisement -

More articles

- Advertisement -

Latest article