ਦਰਸ਼ਨ ਸਿੰਘ ਸੋਢੀ
ਐੱਸ ਏ ਐੱਸ ਨਗਰ (ਮੁਹਾਲੀ), 10 ਦਸੰਬਰ
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵਿਖੇ ਸਟਰੈੱਸ ਅਤੇ ਐਂਜਾਇਟੀ ਮੈਨੇਜਮੈਂਟ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਚੰਡੀਗੜ੍ਹ ਦੇ ਸਹਾਇਕ ਪ੍ਰੋਫੈਸਰ ਡਾ. ਪ੍ਰਿਯੰਕਾ ਅਰੋੜਾ ਨੇ ਵਿਦਿਆਰਥੀਆਂ ਨਾਲ ਖ਼ੁਸ਼ਹਾਲ ਜ਼ਿੰਦਗੀ ਜਿਊਣ ਦੇ ਤਰੀਕੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਟਾਕਰਾ ਕਰਦੇ ਆਪਣੀ ਮੰਜ਼ਲ ਵੱਲ ਵਧਣ ਬਾਰੇ ਪ੍ਰੇਰਿਆ। ਉਨ੍ਹਾਂ ਨੇ ਮਾਈਂਡਫੁਲਨੈੱਸ, ਟਾਈਮ ਮੈਨੇਜਮੈਂਟ, ਰਿਲੈਕਸੇਸ਼ਨ ਤਕਨੀਕਾਂ ਅਤੇ ਸੰਤੁਲਿਤ ਜੀਵਨ-ਸ਼ੈਲੀ ਬਾਰੇ ਜ਼ਰੂਰੀ ਸੁਝਾਅ ਦਿੱਤੇ।
ਗਿਆਨ ਜਯੋਤੀ ਗਰੁੱਪ ਦੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਕਿਹਾ ਕਿ ਗਿਆਨ ਜਯੋਤੀ ਹਮੇਸ਼ਾ ਆਪਣੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਤੰਦਰੁਸਤੀ ਨੂੰ ਤਵੱਜੋ ਦੇਣ ਲਈ ਸਮੇਂ-ਸਮੇਂ ਸਿਰ ਸੈਮੀਨਾਰ ਤੇ ਕੈਂਪ ਲਗਾਏ ਜਾਂਦੇ ਹਨ।