ਵਿਦਿਆਰਥੀਆਂ ਵੱਲੋਂ ਪੰਜਾਬ ਦੇ ਲੋਕ ਨਾਚ ਦੀ ਪੇਸ਼ਕਾਰੀ

0
236


ਪੱਤਰ ਪ੍ਰੇਰਕ

ਰੂਪਨਗਰ, 26 ਅਕਤੂਬਰ

ਇੱਥੇ ਸਰਕਾਰੀ ਕਾਲਜ ਰੂਪਨਗਰ ਵਿੱਚ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਖੇਤਰੀ ਯੁਵਕ ਮੇਲੇ ਅਤੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਸਮਾਗਮ ਦੌਰਾਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਗਜ਼ਲ, ਲੋਕ ਗੀਤ, ਕਲੀ ਗਾਇਨ, ਲੁੱਡੀ, ਝੂੰਮਰ, ਪੰਜਾਬ ਦਾ ਲੋਕ ਨਾਚ ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਕਿਹਾ ਅਤੇ ਕਾਲਜ ਦੇ ਇਤਿਹਾਸ ਤੋਂ ਇਲਾਵਾ ਅਕਾਦਮਿਕ, ਸੱਭਿਆਚਾਰਕ, ਐੱਨਐੱਸਐੱਸ, ਐੱਨਸੀਸੀ ਅਤੇ ਖੇਡਾਂ ਵਿੱਚ ਵੱਖ-ਵੱਖ ਉਪਲੱਬਧੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ ਆਦਿ ਹਾਜ਼ਰ ਸਨ।





News Source link

LEAVE A REPLY

Please enter your comment!
Please enter your name here