ਵਿਦੇਸ਼ ਭੇਜਣ ਦੇ ਨਾਂ ’ਤੇ 1.80 ਲੱਖ ਠੱਗੇ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 24 ਜੁਲਾਈ

ਥਾਣਾ ਸੈਕਟਰ-3 ਦੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕੇਸ ਸਤਬੀਰ ਸਿੰਘ ਵਾਸੀ ਸੋਨੀਪਤ ਦੀ ਸ਼ਿਕਾਇਤ ’ਤੇ ਅੰਕਿਤ ਰਾਣਾ ਤੇ ਹੋਰਨਾਂ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 1.80 ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾ ਤਾਂ ਵਿਦੇਸ਼ ਭੇਜਿਆ ਹੈ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ ਹਨ। ਥਾਣਾ ਸੈਕਟਰ-3 ਦੀ ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।



News Source link

- Advertisement -

More articles

- Advertisement -

Latest article