ਵਿਸ਼ੇਸ਼ ਇਜਲਾਸ: ਪੰਜਾਬ ਭਾਜਪਾ ਪੰਜਾਬੀਆਂ ਨਾਲ ਖੜ੍ਹੀ ਹੈ: ਅਸ਼ਵਨੀ ਸ਼ਰਮਾ

Must read


ਆਤਿਸ਼ ਗੁਪਤਾ

ਚੰਡੀਗੜ੍ਹ, 5 ਮਈ

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮੁੱਦੇ ’ਤੇ ਪੰਜਾਬ ਭਾਜਪਾ ਪੰਜਾਬੀਆਂ ਨਾਲ ਖੜ੍ਹੀ ਹੈ। ਇਥੇ ਪੰਜਾਬ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਉਹ ਇਸ ਮਾਮਲੇ ’ਤੇ ਆਪਣਾ ਸਟੈਂਡ ਪਹਿਲਾਂ ਹੀ ਸਰਬ ਪਾਰਟੀ ਮੀਟਿੰਗ ਵਿੱਚ ਸਪਸ਼ਟ ਕਰ ਚੁੱਕੇ ਹਨ। ਇਸ ਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਸਵਾਲ ਚੁੱਕਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਤਿੰਨ ਸਾਲ ਬੀਤ ਚੁੱਕੇ ਹਨ ਅਤੇ ਪਹਿਲਾਂ ਵੀ ਹਰਿਆਣਾ ਨੂੰ ਵਾਧੂ ਪਾਣੀ ਦਿੱਤਾ ਜਾਂਦਾ ਰਿਹਾ ਹੈ, ਪਰ ਇਸ ਸਾਲ ਇਹ ਵਿਵਾਦ ਖੜ੍ਹਾ ਕਰਨ ਦਾ ਕਾਰਨ ਕਿਉਂ ਬਣਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਹੀ ਮਸਲਿਆਂ ਨੂੰ ਬੈਠ ਕੇ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।



News Source link

- Advertisement -

More articles

- Advertisement -

Latest article