Horrible Accident: ਇੱਕ ਬਹੁਤ ਹੀ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ, ਜਿਸ ਦਾ ਦ੍ਰਿਸ਼ ਵੇਖਣ ਤੋਂ ਬਾਅਦ ਲੋਕਾਂ ਦੀਆਂ ਚੀਕਾਂ ਨਿਕਲ ਗਈਆਂ। ਦਰਅਸਲ, ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੋਮਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਮੁਰਬਾਦ ‘ਚ ਪੈਂਦੇ ਗੋਵਿਲੀ ਪਿੰਡ ਵਿੱਚ ਇੱਕ ਪੁਲ ‘ਤੇ ਇੱਕ ਵੈਨ ਅਤੇ ਸੀਮੈਂਟ ਮਿਕਸਰ ਦੀ ਆਹਮੋ-ਸਾਹਮਣੀ ਟੱਕਰ ਹੋ ਗਈ, ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਇਹ ਹਾਦਸਾ ਸੋਮਵਾਰ ਸਵੇਰੇ ਕਰੀਬ 11:30 ਵਜੇ ਮੁਰਬਾਦ ਦੇ ਗੋਵਿਲੀ ਪਿੰਡ ਵਿੱਚ ਸਥਿਤ ਰਾਈਤਾ ਪੁਲ ‘ਤੇ ਵਾਪਰਿਆ। ਜ਼ਿਲ੍ਹਾ ਦਿਹਾਤੀ ਪੁਲਿਸ ਦੇ ਇੱਕ ਅਧਿਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ, ਇੱਕ ਵੈਨ ਦੀ ਸਾਹਮਣੇ ਤੋਂ ਆ ਰਹੇ ਸੀਮੈਂਟ ਮਿਕਸਰ ਨਾਲ ਜ਼ਬਰਦਸਤ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਵੈਨ ਵਿੱਚ ਸਵਾਰ ਸਾਰੇ 9 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਰਾਇਤਾ ਪੁਲ ਨੇੜੇ ਹਾਦਸਾ
ਘਟਨਾ ਦੀ ਸੂਚਨਾ ਮਿਲਣ ‘ਤੇ ਟਿੱਟਵਾਲਾ ਪੁਲਿਸ ਮੌਕੇ ‘ਤੇ ਪਹੁੰਚੀ। ਅੱਗੇ ਦੀ ਜਾਂਚ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਈਕੋ ਕਾਰ ਵਿੱਚ ਕੁੱਲ 12 ਯਾਤਰੀ ਸਵਾਰ ਸਨ। ਕਾਰ ਮੁਰਬਾਦ ਜਾ ਰਹੀ ਸੀ। ਜਿਵੇਂ ਹੀ ਇਹ ਕਲਿਆਣ ਨੇੜੇ ਰਾਇਤਾ ਪੁਲ ‘ਤੇ ਪਹੁੰਚੀ, ਇਹ ਇੱਕ ਡੰਪਰ ਨਾਲ ਟਕਰਾ ਗਈ।
ਸਮਰੱਥਾ ਤੋਂ ਵੱਧ ਲੋਕ ਸਵਾਰ ਸਨ
ਪੁਲਿਸ ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। NH 61 ‘ਤੇ ਹੋਏ ਹਾਦਸੇ ਬਾਰੇ ਮੁੱਢਲੀ ਜਾਣਕਾਰੀ ਦਿੰਦੇ ਹੋਏ, DySP ਨੇ ਦੱਸਿਆ ਕਿ ਇੱਕ ਈਕੋ ਕਾਰ ਅਤੇ ਇੱਕ ਮਿਕਸਰ ਵਾਹਨ ਬਹੁਤ ਤੇਜ਼ ਰਫ਼ਤਾਰ ਨਾਲ ਆਹਮੋ-ਸਾਹਮਣੇ ਟਕਰਾ ਗਏ, ਜਿਸ ਕਾਰਨ ਕਾਫ਼ੀ ਨੁਕਸਾਨ ਹੋਇਆ। ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਈਕੋ ਵਾਹਨ ਆਪਣੀ ਸਮਰੱਥਾ ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਿਹਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ