Minister Slap Video Viral: ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਸਿਆਸੀ ਵਿੱਚ ਘਮਸਾਣ ਮਚਾ ਦਿੱਤਾ ਹੈ। ਦਰਅਸਲ, ਰਾਜਧਾਨੀ ਦਿੱਲੀ ਵਿਚ ਵਿਕਾਸ ਕਾਰਜਾਂ ਅਤੇ ਸੜਕ ਨਿਰਮਾਣ ਦੀ ਅਸਲੀਅਤ ਸਾਹਮਣੇ ਆਉਣ ‘ਤੇ ਸਿਆਸੀ ਤਣਾਅ ਕਾਫ਼ੀ ਵਧ ਗਿਆ। ਸਥਿਤੀ ਉਦੋਂ ਹੋਰ ਗੰਭੀਰ ਹੋ ਗਈ ਜਦੋਂ ਸੜਕ ਦੀ ਮਾੜੀ ਗੁਣਵੱਤਾ ਬਾਰੇ ਸਵਾਲ ਉਠਾਏ ਜਾਣ ਅਤੇ ਸੱਚਾਈ ਸਾਹਮਣੇ ਆਉਣ ਉਤੇ ਪੀ.ਡਬਲਯੂ.ਡੀ. (PWD) ਮੰਤਰੀ ਪ੍ਰਵੇਸ਼ ਵਰਮਾ ਨੂੰ ਹੱਥੋਪਾਈ ਕਰਦੇ ਹੋਏ ਦੇਖਿਆ ਗਿਆ।
ਮੰਤਰੀ ਦੀ ਗ੍ਰਿਫ਼ਤਾਰੀ ਉੱਠੀ ਦੀ ਮੰਗ
ਮੰਤਰੀ ਪ੍ਰਵੇਸ਼ ਵਰਮਾ ਉਦੋਂ ਭੜਕ ਗਏ ਜਦੋਂ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਵਿਧਾਇਕ ਜਰਨੈਲ ਸਿੰਘ ਨੇ ਮੌਕੇ ‘ਤੇ ਸੜਕ ਦੀ ਖਸਤਾ ਹਾਲਤ ਦਿਖਾਈ ਅਤੇ ਆਪਣੇ ਹੱਥਾਂ ਨਾਲ ਸੜਕ ਦੀ ਉਪਰਲੀ ਪਰਤ ਉਤਾਰ ਕੇ ਭ੍ਰਿਸ਼ਟਾਚਾਰ ਦੇ ਸਬੂਤ ਪੇਸ਼ ਕੀਤੇ। ਇਸ ਉਤੇ ਮੰਤਰੀ ਨੇ ਜਨਤਕ ਤੌਰ ‘ਤੇ ਉਸ ਨੌਜਵਾਨ ਨੂੰ ਥੱਪੜ ਮਾਰ ਦਿੱਤਾ ਜੋ ਇਸ ਘਟਨਾ ਦੀ ਵੀਡੀਓ ਬਣਾ ਰਿਹਾ ਸੀ। ਇਸ ਤਣਾਅਪੂਰਨ ਘਟਨਾਕ੍ਰਮ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਮੰਤਰੀ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ ਅਤੇ ਸੋਸ਼ਲ ਮੀਡੀਆ ‘ਤੇ ਐਲਾਨ ਕੀਤਾ ਹੈ ਕਿ ਉਹ ਖੁਦ ਮੌਕੇ ਦਾ ਦੌਰਾ ਕਰਨਗੇ।
Shameful behaviour by Pravesh Verma
Parvesh Verma slaps cameraman
मंत्री @p_sahibsingh के सामने विधायक @JarnailSinghAAP ने रोड की असलियत दिखा दी ।
मंत्री ने बौखला कर एक कैमरा वाले को ही थप्पड़ मार दिया । पुलिस सुरक्षा में बच्चे पर हाथ उठाकर तुमने अपना घटियापन दिखा दिया । pic.twitter.com/S79oD7cbKG
— Saurabh Bharadwaj (@Saurabh_MLAgk) September 27, 2026
ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ
ਦਿੱਲੀ ਦੀਆਂ ਸੜਕਾਂ ਦੀ ਹਾਲਤ ਨੂੰ ਲੈ ਕੇ ਚੱਲ ਰਿਹਾ ਇਹ ਸਿਆਸੀ ਡਰਾਮਾ ਸੋਸ਼ਲ ਮੀਡੀਆ ‘ਤੇ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮਾਹੌਲ ਉਦੋਂ ਬਦਲ ਗਿਆ ਜਦੋਂ ਪੀ.ਡਬਲਯੂ.ਡੀ. ਮੰਤਰੀ ਪ੍ਰਵੇਸ਼ ਵਰਮਾ ਸੜਕ ਦਾ ਮੁਆਇਨਾ ਕਰਨ ਪਹੁੰਚੇ। ਹਾਲਾਂਕਿ ਮੰਤਰੀ ਨੇ ਸ਼ੁਰੂ ਵਿੱਚ ਸ਼ਾਂਤੀ ਨਾਲ ‘ਆਪ’ ਵਿਧਾਇਕ ਜਰਨੈਲ ਸਿੰਘ ਅਤੇ ਸਥਾਨਕ ਲੋਕਾਂ ਦੀ ਗੱਲ ਸੁਣੀ ਜਦੋਂ ਉਹ ਘਟੀਆ ਸਮੱਗਰੀ ਨਾਲ ਬਣੀ ਸੜਕ ਦੀ ਅਸਲੀਅਤ ਬਿਆਨ ਕਰ ਰਹੇ ਸਨ, ਪਰ ਜਲਦੀ ਹੀ ਸਥਿਤੀ ਤਣਾਅਪੂਰਨ ਹੋ ਗਈ। ਸਥਿਤੀ ਨੂੰ ਸੰਭਾਲਣ ਦੀ ਬਜਾਏ, ਮੰਤਰੀ ਨੇ ਜਨਤਕ ਤੌਰ ‘ਤੇ ਉਸ ਨੌਜਵਾਨ ਨੂੰ ਥੱਪੜ ਮਾਰ ਦਿੱਤਾ ਜੋ ਘਟਨਾ ਦੀ ਵੀਡੀਓ ਬਣਾ ਰਿਹਾ ਸੀ।
ਇਸ ਘਟਨਾ ਤੋਂ ਬਾਅਦ, ਸੌਰਭ ਭਾਰਦਵਾਜ ਅਤੇ ਅਰਵਿੰਦ ਕੇਜਰੀਵਾਲ ਨੇ ਇਸ ਪੂਰੇ ਘਟਨਾਕ੍ਰਮ ਨੂੰ ਪ੍ਰਵੇਸ਼ ਵਰਮਾ ਦੀ ਗੁੰਡਾਗਰਦੀ ਕਰਾਰ ਦਿੰਦਿਆਂ ਇਸ ਦੀ ਨਿੰਦਾ ਕੀਤੀ। ਭਾਰਦਵਾਜ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਪੁਲਿਸ ਸੁਰੱਖਿਆ ਹੇਠ ਹੁੰਦਿਆਂ ਵੀ ਕਿਸੇ ਮੰਤਰੀ ਵੱਲੋਂ ਨੌਜਵਾਨ ‘ਤੇ ਹੱਥ ਚੁੱਕਣਾ ਉਨ੍ਹਾਂ ਦੀ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਮੰਤਰੀ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ ਅਤੇ ਭਲਕੇ ਖੁਦ ਮੌਕੇ ‘ਤੇ ਜਾਣ ਦਾ ਐਲਾਨ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।