ਵੱਡੀ ਖਬਰ! ਸਕੂਲਾਂ ਮਗਰੋਂ ਜ਼ਿਲ੍ਹਾ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਮੱਚਿਆ ਹੜਕੰਪ: ਤੁਰੰਤ ਖਾਲੀ ਕਰਵਾਈ

0
141


Court Bomb Threat: ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਿਚਾਲੇ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਗੁਜਰਾਤ ‘ਚ ਸਕੂਲਾਂ ਤੋਂ ਬਾਅਦ, ਹੁਣ ਸੂਬੇ ਦੀਆਂ ਕਈ ਜ਼ਿਲ੍ਹਾ ਅਦਾਲਤਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਮੰਗਲਵਾਰ ਨੂੰ ਗੁਜਰਾਤ ਦੀਆਂ ਘੱਟੋ-ਘੱਟ ਚਾਰ ਜ਼ਿਲ੍ਹਾ ਅਦਾਲਤਾਂ ‘ਚ ਬੰਬ ਹੋਣ ਦੀਆਂ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਣ ਤੋਂ ਬਾਅਦ ਹੜਕੰਪ ਮੱਚ ਗਿਆ, ਜਿਸ ਕਾਰਨ ਪੁਲਿਸ ਨੂੰ ਤੁਰੰਤ ਇਮਾਰਤਾਂ ਖਾਲੀ ਕਰਵਾਉਣੀਆਂ ਪਈਆਂ।

ਜਾਣਕਾਰੀ ਅਨੁਸਾਰ, ਮੰਗਲਵਾਰ ਸਵੇਰੇ ਜਿਵੇਂ ਹੀ ਅਦਾਲਤੀ ਕਾਰਵਾਈ ਸ਼ੁਰੂ ਹੋਈ, ਵਡੋਦਰਾ, ਵਲਸਾਡ, ਰਾਜਕੋਟ, ਅਹਿਮਦਾਬਾਦ ਅਤੇ ਗਾਂਧੀਨਗਰ ਦੀਆਂ ਅਦਾਲਤਾਂ ਨੂੰ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ। ਵਡੋਦਰਾ ਦੇ ਦੀਵਾਲੀਪੁਰਾ ਸਥਿਤ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਜੁਆਇੰਟ ਪੁਲਸ ਕਮਿਸ਼ਨਰ ਲੀਨਾ ਪਾਟਿਲ ਦੀ ਅਗਵਾਈ ਵਿੱਚ ਬੰਬ ਨਿਰੋਧਕ ਦਸਤੇ (BDDS) ਨੇ ਵਕੀਲਾਂ, ਅਧਿਕਾਰੀਆਂ ਅਤੇ ਲੋਕਾਂ ਨੂੰ ਤੁਰੰਤ ਬਾਹਰ ਕੱਢਿਆ।

ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਸ਼ੁਰੂ

ਦੱਸ ਦੇਈਏ ਕਿ ਧਮਕੀ ਦੀ ਸੂਚਨਾ ਮਿਲਦੇ ਹੀ ਸਥਾਨਕ ਕ੍ਰਾਈਮ ਬ੍ਰਾਂਚ, ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਅਤੇ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਨੇ ਅਦਾਲਤੀ ਕੰਪਲੈਕਸਾਂ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ। ਵਲਸਾਡ ਦੇ ਡਿਪਟੀ ਸੁਪਰਡੈਂਟ ਪੁਲਸ ਏ. ਕੇ. ਵਰਮਾ ਨੇ ਦੱਸਿਆ ਕਿ ਅਦਾਲਤ ਦੇ ਸਾਰੇ 19 ਕਮਰਿਆਂ ਨੂੰ ਖਾਲੀ ਕਰਵਾ ਲਿਆ ਗਿਆ ਸੀ ਅਤੇ ਲੋਕਾਂ ਨੂੰ ਕੇਸਾਂ ਦੀ ਸੁਣਵਾਈ ਲਈ ਅਗਲੀ ਤਰੀਕ ਦਿੱਤੀ ਗਈ ਹੈ।

ਪਿਛਲੇ ਦਿਨੀਂ ਸਕੂਲਾਂ ਨੂੰ ਵੀ ਮਿਲੀਆਂ ਸਨ ਧਮਕੀਆਂ

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਵੀ ਅਹਿਮਦਾਬਾਦ ਅਤੇ ਵਡੋਦਰਾ ਦੇ ਲਗਭਗ 40 ਸਕੂਲਾਂ ਨੂੰ ਬੱਸਾਂ ਵਿੱਚ ਧਮਾਕੇ ਕਰਨ ਦੀਆਂ ਧਮਕੀਆਂ ਮਿਲੀਆਂ ਸਨ, ਜੋ ਬਾਅਦ ਵਿੱਚ ਅਫਵਾਹ (hoax) ਸਾਬਤ ਹੋਈਆਂ। ਹਾਲਾਂਕਿ, ਮੰਗਲਵਾਰ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਦੇ ਭਰੋਸੇ ਤੋਂ ਬਾਅਦ ਰਾਜ ਭਰ ਵਿੱਚ ਸੀ.ਬੀ.ਐੱਸ.ਈ. (CBSE) ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸੁਚਾਰੂ ਰੂਪ ਵਿੱਚ ਸ਼ੁਰੂ ਹੋਈਆਂ।

ਸਾਈਬਰ ਪੁਲਿਸ ਵੱਲੋਂ ਜਾਂਚ ਜਾਰੀ 

ਪੁਲਿਸ ਅਧਿਕਾਰੀਆਂ ਅਨੁਸਾਰ, ਸਾਈਬਰ ਕ੍ਰਾਈਮ ਯੂਨਿਟ ਇਨ੍ਹਾਂ ਈਮੇਲਾਂ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਸ਼ਰਾਰਤ ਕਿਸ ਨੇ ਕੀਤੀ ਹੈ। ਪੁਲਿਸ ਪ੍ਰਸ਼ਾਸਨ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਕਿਸੇ ਵੀ ਸ਼ੱਕੀ ਵਸਤੂ ਬਾਰੇ ਤੁਰੰਤ ਸੂਚਨਾ ਦੇਣ।

ਹੋਰ ਪੜ੍ਹੋ



News Source link