Former Cabinet Minister Arrest: ਸਿਆਸੀ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹੜਕੰਪ ਮਚਾ ਦਿੱਤਾ ਹੈ। ਦੱਸ ਦੇਈਏ ਕਿ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏ.ਸੀ.ਬੀ.) ਨੇ ਅੱਜ ਜਲ ਜੀਵਨ ਮਿਸ਼ਨ ਨਾਲ ਸਬੰਧਤ 960 ਕਰੋੜ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਵੱਡੀ ਕਾਰਵਾਈ ਕੀਤੀ, ਜੋ ਕਿ ਕੇਂਦਰ ਸਰਕਾਰ ਦੀ ਹਰ ਘਰ ਨੂੰ ਨਲਕੇ ਦਾ ਪਾਣੀ ਮੁਹੱਈਆ ਕਰਵਾਉਣ ਦੀ ਯੋਜਨਾ ਵਿੱਚ ਹੋਈਆਂ ਬੇਨਿਯਮੀਆਂ ਨਾਲ ਸਬੰਧਤ ਹੈ। ਏ.ਸੀ.ਬੀ. ਨੇ ਇਸ ਮਾਮਲੇ ਵਿੱਚ ਸਾਬਕਾ ਪੀ.ਐਚ.ਈ.ਡੀ. ਮੰਤਰੀ ਮਹੇਸ਼ ਜੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਵਿਭਾਗ ਦੇ ਤਤਕਾਲੀਨ ਵਧੀਕ ਮੁੱਖ ਸਕੱਤਰ ਡਾ. ਸੁਬੋਧ ਅਗਰਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਏ.ਸੀ.ਬੀ. ਨੇ ਅੱਜ ਡਾ. ਜੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਦੌਰਾਨ ਏ.ਸੀ.ਬੀ. ਦੇ ਡੀ.ਆਈ.ਜੀ. ਡਾ. ਰਾਮੇਸ਼ਵਰ ਸਿੰਘ ਨੇ ਦੱਸਿਆ ਕਿ ਸਾਬਕਾ ਮੰਤਰੀ ਡਾ. ਮਹੇਸ਼ ਜੋਸ਼ੀ ਨੂੰ ਅੱਜ ਸਵੇਰੇ 5 ਵਜੇ ਜੈਪੁਰ ਸਥਿਤ ਉਨ੍ਹਾਂ ਦੇ ਘਰੋਂ ਨਜ਼ਰਬੰਦ ਕੀਤਾ ਗਿਆ ਸੀ। ਘੁਟਾਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਨੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਤੋਂ ਪਹਿਲਾਂ 7 ਮਹੀਨੇ ਦੀ ਹੋਈ ਸੀ ਕੈਦ
ਦੱਸਣਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਮਨੀ ਲਾਂਡਰਿੰਗ ਐਕਟ ਤਹਿਤ ਜਲ ਜੀਵਨ ਮਿਸ਼ਨ ਘੁਟਾਲੇ ਦੀ ਵੀ ਜਾਂਚ ਕਰ ਰਿਹਾ ਹੈ। ਈ.ਡੀ. ਨੇ ਅਪ੍ਰੈਲ 2025 ਵਿੱਚ ਇਸ ਮਾਮਲੇ ਵਿੱਚ ਮਹੇਸ਼ ਜੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਲਗਭਗ ਸੱਤ ਮਹੀਨੇ ਜੇਲ੍ਹ ਵਿੱਚ ਬਿਤਾਏ। ਸੁਪਰੀਮ ਕੋਰਟ ਨੇ 3 ਦਸੰਬਰ, 2025 ਨੂੰ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਮਾਮਲੇ ਵਿੱਚ, ਮਹੇਸ਼ ਜੋਸ਼ੀ ‘ਤੇ ਪੀਐਚਈਡੀ ਮੰਤਰੀ ਹੁੰਦਿਆਂ ਟੈਂਡਰ ਜਾਰੀ ਕਰਨ ਦੇ ਬਦਲੇ ਰਿਸ਼ਵਤ ਲੈਣ ਦਾ ਇਲਜ਼ਾਮ ਹੈ। ਏਸੀਬੀ ਨੇ 2024 ਵਿੱਚ ਮਹੇਸ਼ ਜੋਸ਼ੀ ਵਿਰੁੱਧ ਐਫਆਈਆਰ ਦਰਜ ਕੀਤੀ ਸੀ।
ਜਾਇਦਾਦਾਂ ਨੂੰ ਜ਼ਬਤ ਕਰਨ ਦੀ ਕਾਰਵਾਈ
ਏਸੀਬੀ ਨੇ ਹਾਲ ਹੀ ਵਿੱਚ ਜਲ ਜੀਵਨ ਮਿਸ਼ਨ ਘੁਟਾਲੇ ਵਿੱਚ 10 ਇੰਜੀਨੀਅਰਾਂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਤਤਕਾਲੀ ਪੀਐਚਈਡੀ ਏਸੀਐਸ, ਡਾ. ਸੁਬੋਧ ਅਗਰਵਾਲ, ਜੋ ਲੰਬੇ ਸਮੇਂ ਤੋਂ ਏਸੀਬੀ ਤੋਂ ਬਚ ਰਹੇ ਸਨ, ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ। ਇਸ ਸਮੇਂ ਮਾਮਲੇ ਵਿੱਚ ਤਿੰਨ ਮੁਲਜ਼ਮ ਫਰਾਰ ਹਨ ਅਤੇ ਉਨ੍ਹਾਂ ਨੂੰ ਭਗੌੜਾ ਐਲਾਨਿਆ ਗਿਆ ਹੈ। ਏਸੀਬੀ ਨੇ ਉਨ੍ਹਾਂ ਦੀਆਂ ਜਾਇਦਾਦਾਂ ਬਾਰੇ ਜਾਣਕਾਰੀ ਇਕੱਠੀ ਕਰਕੇ ਅਦਾਲਤ ਵਿੱਚ ਪੇਸ਼ ਕੀਤੀ ਹੈ। ਹੁਣ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ।
ਹੋਰ ਪੜ੍ਹੋ