PA Murder Case: ਸਿਆਸੀ ਜਗਤ ਵਿੱਚ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਦੇ ਸਹਾਇਕ ਚੰਦਰਨਾਥ ਰੱਥ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ। ਦਰਅਸਲ, ਪੁਲਿਸ ਨੇ ਇਸ ਸਬੰਧ ਵਿੱਚ ਉੱਤਰ ਪ੍ਰਦੇਸ਼ ਤੋਂ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਸੋਮਵਾਰ ਨੂੰ ਪੁਲਿਸ ਨੇ ਦਿੱਤੀ। ਪੁਲਿਸ ਦੇ ਅਨੁਸਾਰ ਰਥ ਦੇ ਕਤਲ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ, ਜੋ ਕਿ 6 ਮਈ ਦੀ ਰਾਤ ਨੂੰ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮੱਧਮਗ੍ਰਾਮ ਵਿੱਚ ਹੋਇਆ ਸੀ।
ਮੁਲਜ਼ਮਾਂ ਵਿੱਚੋਂ 1 ਸ਼ਾਰਪਸ਼ੂਟਰ
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਜਾਂਚਕਰਤਾਵਾਂ ਨੇ ਮਾਮਲੇ ਵਿੱਚ ਡਿਜੀਟਲ ਸਬੂਤਾਂ ਅਤੇ ਅੰਤਰਰਾਜੀ ਸਬੰਧਾਂ ਦੇ ਆਧਾਰ ‘ਤੇ ਕਾਰਵਾਈ ਕੀਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਵਿਸ਼ਾਲ ਸ੍ਰੀਵਾਸਤਵ ਸ਼ਾਮਲ ਹੈ, ਜੋ ਕਿ ਬਿਹਾਰ ਦੇ ਬਕਸਰ ਜ਼ਿਲ੍ਹੇ ਦੇ ਪਾਂਡਿਆਪੱਟੀ ਦਾ ਰਹਿਣ ਵਾਲਾ ਹੈ, ਜਦੋਂ ਕਿ ਬਾਕੀ ਦੋ ਉੱਤਰ ਪ੍ਰਦੇਸ਼ ਦੇ ਹਨ। ਅਧਿਕਾਰੀ ਨੇ ਕਿਹਾ ਕਿ ਜਾਂਚਕਰਤਾਵਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਵਿੱਚੋਂ ਇੱਕ ਸ਼ਾਰਪਸ਼ੂਟਰ ਹੈ।
ਵਾਰਦਾਤ ਵਿੱਚ ਘੱਟੋ-ਘੱਟ 8 ਲੋਕ ਸ਼ਾਮਲ
ਜਾਣਕਾਰੀ ਦਿੰਦਿਆਂ ਅਧਿਕਾਰੀ ਨੇ ਕਿਹਾ, “ਇਹ ਇੱਕ ਵੱਡੀ ਸਫਲਤਾ ਹੈ। ਜਾਂਚ ਤੋਂ ਸੰਕੇਤ ਮਿਲੇ ਹਨ ਕਿ ਹਮਲਾਵਰ ਪੱਛਮੀ ਬੰਗਾਲ ਤੋਂ ਬਾਹਰੋਂ ਸਨ। ਤਕਨੀਕੀ ਨਿਗਰਾਨੀ, ਡਿਜੀਟਲ ਟਰੈਕਿੰਗ ਅਤੇ ਹੋਰ ਜਾਣਕਾਰੀ ਦੇ ਆਧਾਰ ‘ਤੇ, SIT ਮੈਂਬਰਾਂ ਨੂੰ ਉੱਤਰ ਪ੍ਰਦੇਸ਼ ਅਤੇ ਬਿਹਾਰ ਭੇਜਿਆ ਗਿਆ ਸੀ।” ਉਨ੍ਹਾਂ ਕਿਹਾ ਕਿ ਕਤਲ ਦੀ ਯੋਜਨਾ ਬਣਾਉਣ ਅਤੇ ਇਸਨੂੰ ਅੰਜਾਮ ਦੇਣ ਵਿੱਚ ਘੱਟੋ-ਘੱਟ 8 ਲੋਕ ਸ਼ਾਮਲ ਸਨ। ਪੁਲਸ ਦਾ ਮੰਨਣਾ ਹੈ ਕਿ ਹਮਲਾਵਰਾਂ ਨੇ ਰਾਥ ਨੂੰ ਨਿਸ਼ਾਨਾ ਬਣਾਉਣ ਤੋਂ ਪਹਿਲਾਂ ਇੱਕ ਵਿਸਥਾਰਤ ਰੇਕੀ ਕੀਤੀ। ਫਿਲਹਾਲ ਪੁਲਿਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ