Property Dealer Murder: ਲਖਨਊ ਦੇ ਪੀਜੀਆਈ ਥਾਣਾ ਖੇਤਰ ਦੇ ਕੱਲੀ ਵੈਸਟ ਇਲਾਕੇ ਵਿੱਚ ਬੁੱਧਵਾਰ ਸਵੇਰੇ ਇੱਕ ਪ੍ਰਾਪਰਟੀ ਡੀਲਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਕਾਰੋਬਾਰੀ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਹਸਪਤਾਲ ਦੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖਮੀ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਇੱਕ ਪ੍ਰਾਪਰਟੀ ਡੀਲਰ ਸੀ। ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਸੰਦੀਪ ਕਿਸੇ ਕੰਮ ਲਈ ਬਾਹਰ ਨਿਕਲਿਆ ਸੀ, ਜਦੋਂ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਉਸਨੂੰ ਨਿਸ਼ਾਨਾ ਬਣਾਇਆ ਅਤੇ ਤਿੰਨ ਗੋਲੀਆਂ ਚਲਾਈਆਂ। ਇੱਕ ਗੋਲੀ ਉਸਦੇ ਸਿਰ ਦੇ ਨੇੜੇ ਲੱਗੀ, ਜਿਸ ਕਾਰਨ ਉਹ ਮੌਕੇ ‘ਤੇ ਹੀ ਡਿੱਗ ਪਿਆ, ਅਤੇ ਲਹੁ-ਲੁਹਾਣ ਹੋ ਗਿਆ। ਮੌਕੇ ‘ਤੇ ਮੌਜੂਦ ਡਰਾਈਵਰ ਨੇ ਗੰਭੀਰ ਹਾਲਤ ਵਿੱਚ ਸੰਦੀਪ ਨੂੰ ਤੁਰੰਤ ਇਲਾਜ ਲਈ ਐਪੈਕਸ ਟਰਾਮਾ ਸੈਂਟਰ ਪਹੁੰਚਾਇਆ। ਡਾਕਟਰਾਂ ਨੇ ਉਸਦੀ ਹਾਲਤ ਨਾਜ਼ੁਕ ਦੱਸੀ ਅਤੇ ਉਸਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ। ਹਾਲਾਂਕਿ, ਉਸਨੂੰ ਬਚਾਇਆ ਨਹੀਂ ਜਾ ਸਕਿਆ।
ਪੌੜੀਆਂ ਚੜ੍ਹ ਹੀ ਰਹੇ ਸਨ, ਤਾਂ ਹਮਲਾਵਰਾਂ ਨੇ ਚਲਾਈਆਂ ਗੋਲੀਆਂ
ਚਾਲਕ ਪ੍ਰਦੀਪ ਅਨੁਸਾਰ ਦੁਪਹਿਰ ਕਰੀਬ 12 ਵਜੇ ਸੰਦੀਪ ਆਫ਼ਿਸ ਪਹੁੰਚੇ ਸਨ। ਉਹ ਗੱਡੀ ‘ਚੋਂ ਉਤਰ ਕੇ ਪੌੜੀਆਂ ਚੜ੍ਹ ਹੀ ਰਹੇ ਸਨ ਕਿ ਮੋਟਰਸਾਈਕਲ ‘ਤੇ ਆਏ 2 ਬਦਮਾਸ਼ਾਂ ‘ਚੋਂ ਪਿੱਛੇ ਬੈਠੇ ਨੌਜਵਾਨ ਨੇ 3 ਰਾਊਂਡ ਫਾਇਰ ਕਰ ਦਿੱਤੇ। ਗੋਲੀ ਲੱਗਦੇ ਹੀ ਸੰਦੀਪ ਲਹੂ-ਲੁਹਾਨ ਹੋ ਕੇ ਡਿੱਗ ਪਿਆ। ਹਮਲਾਵਰ ਰਾਏਬਰੇਲੀ ਰੋਡ ਵੱਲ ਫ਼ਰਾਰ ਹੋ ਗਏ। ਛਾਤੀ ਅਤੇ ਸਿਰ ਦੇ ਕੋਲ ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ। ਹਸਪਤਾਲ ਵਿਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਦੀ ਮੁਢਲੀ ਜਾਂਚ ਅਨੁਸਾਰ, ਇਹ ਮਾਮਲਾ ਜ਼ਮੀਨੀ ਵਿਵਾਦ ਜਾਂ ਕਿਸੇ ਪੁਰਾਣੀ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਜਾਪਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ