ਵੱਡੀ ਵਾਰਦਾਤ, ਸਕੂਲ ‘ਚ ਮਿਡ-ਡੇ-ਮੀਲ ਵਰਕਰ ਦਾ ਕਤਲ; ਤੇਜ਼ਧਾਰ ਹਥਿਆਰ ਨਾਲ ਵੱਢਿਆ: ਵਿਦਿਆਰਥੀਆਂ ਸਣੇ ਅਧਿਆਪਕਾਂ ‘

Must read


Mid Day Meal Worker Murder: ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਤੋਂ ਮੰਦਭਾਗੀ ਅਤੇ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਜਿਸ ਨੇ ਨਾ ਸਿਰਫ਼ ਆਮ ਜਨਤਾ ਬਲਕਿ ਸਕੂਲੀ ਵਿਦਿਆਰਥੀਆਂ ਵਿਚਾਲੇ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੱਸ ਦੇਈਏ ਕਿ ਦੇਹਰਾ ਦੇ ਗ੍ਰਾਮ ਪੰਚਾਇਤ ਚਨੌਰ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ‘ਚ ਵੀਰਵਾਰ ਦੁਪਹਿਰ ਨੂੰ ਇਕ ਸਿਰਫਿਰੇ ਹਮਲਾਵਰ ਨੇ ਮਿਡ-ਡੇ-ਮੀਲ ਬਣਾ ਰਹੀ ਇੱਕ ਮਹਿਲਾ ਵਰਕਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਦਾਤ ਨਾਲ ਕੀਤਾ ਵਾਰ, ਮੌਕੇ ‘ਤੇ ਮੌਤ 

ਜਾਣਕਾਰੀ ਅਨੁਸਾਰ 58 ਸਾਲਾ ਸੁਲੋਚਨਾ ਦੇਵੀ ਸਕੂਲ ‘ਚ ਮਿਡ-ਡੇ-ਮੀਲ ਬਣਾ ਰਹੀ ਸੀ, ਜਦੋਂ ਇੱਕ ਅਣਪਛਾਤੇ ਵਿਅਕਤੀ ਨੇ ਉਸ ‘ਤੇ ਦਾਤ (ਤੇਜ਼ਧਾਰ ਹਥਿਆਰ) ਨਾਲ ਹਮਲਾ ਕਰ ਦਿੱਤਾ। ਸਕੂਲ ਦੀ ਸੈਂਟਰ ਹੈੱਡ ਟੀਚਰ ਸਰਿਤਾ ਦੇਵੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਬੱਚਿਆਂ ਦੇ ਚੀਕਣ ਦੀ ਆਵਾਜ਼ ਸੁਣੀ ਤਾਂ ਉਹ ਤੁਰੰਤ ਬਾਹਰ ਆਏ। ਉਨ੍ਹਾਂ ਦੇਖਿਆ ਕਿ ਹਮਲਾਵਰ ਸੁਲੋਚਨਾ ਦੇਵੀ ‘ਤੇ ਵਾਰ ਕਰ ਰਿਹਾ ਸੀ।

ਅਧਿਆਪਕਾਂ ਨੇ ਬੱਚਿਆ ਦਾ ਇੰਝ ਕੀਤਾ ਬਚਾਅ

ਇਸ ਵਾਰਦਾਤ ਦੌਰਾਨ ਸਕੂਲ ਦੇ ਅਧਿਆਪਕਾਂ ਨੇ ਬਹਾਦਰੀ ਦਿਖਾਉਂਦੇ ਹੋਏ ਤੁਰੰਤ ਬੱਚਿਆਂ ਨੂੰ ਕਮਰਿਆਂ ‘ਚ ਬੰਦ ਕਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਹਮਲਾਵਰ ਤੋਂ ਬਚਾਇਆ ਜਾ ਸਕੇ। ਜਦੋਂ ਅਧਿਆਪਕਾਂ ਨੇ ਹਮਲਾਵਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਨ੍ਹਾਂ ‘ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਨੇੜਲੇ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਵੀ ਮੌਕੇ ‘ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਪੱਥਰ ਮਾਰ ਕੇ ਹਮਲਾਵਰ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਉਹ ਉੱਥੋਂ ਫਰਾਰ ਹੋ ਗਿਆ।

ਇਲਾਕੇ ‘ਚ ਦਹਿਸ਼ਤ ਦਾ ਮਾਹੌਲ 

ਘਟਨਾ ਦੀ ਸੂਚਨਾ ਮਿਲਦੇ ਹੀ ਡਾਡਾਸੀਬਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ। ਹਾਲਾਂਕਿ ਕਤਲ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋ ਸਕਿਆ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਦੇ ਲੋਕਾਂ, ਮਾਪਿਆਂ ਅਤੇ ਅਧਿਆਪਕਾਂ ‘ਚ ਭਾਰੀ ਗੁੱਸਾ ਅਤੇ ਡਰ ਦਾ ਮਾਹੌਲ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article