ਪਟਿਆਲਾ:
ਨਿਊ ਦਿੱਲੀ ਪਬਲਿਕ ਸਕੂਲ ਸ਼ਾਂਤੀ ਨਗਰ ਅਰਬਨ ਅਸਟੇਟ ਫੇਜ਼-2 ਵਿਖੇ ‘ਬਾਲ ਮੇਲਾ’ ਅਤੇ ‘ਟੈਲੇਂਟ ਹੰਟ’ ਪ੍ਰੋਗਰਾਮ ਕਰਵਾਇਆ ਗਿਆ। ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਮੇਤ ਹੋਰ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਵੀ ਸ਼ਿਰਕਤ ਕੀਤੀ। ਬੱਚਿਆਂ ਨੇ ਮਾਰਸ਼ਲ ਆਰਟ ਗੱਤਕੇ ਦੇ ਜੌਹਰ ਦਿਖਾਉਂਦਿਆਂ ਗੀਤ, ਸੰਗੀਤ, ਮਾਡਲਿੰਗ ਵਰਗੀਆਂ ਕੋਮਲ ਕਲਾਵਾਂ ਆਦਿ ਦੀ ਪੇਸ਼ਕਾਰੀ ਵੀ ਕੀਤੀ। ਮੁੱਖ ਮਹਿਮਾਨ ਚੜ੍ਹਦੀਕਲਾ ਟਾਈਮ ਟੀ.ਵੀ. ਦੇ ਚੇਅਰਮੈਨ ਪਦਮ ਸ੍ਰੀ ਜਗਜੀਤ ਸਿੰਘ ਦਰਦੀ ਨੇ ਬੱਚਿਆਂ ਦਾ ਸਨਮਾਨ ਕੀਤਾ। ਡਾਇਰੈਕਟਰ ਹਰਪ੍ਰੀਤ ਸਿੰਘ ਦਰਦੀ ਤੇ ਸਕੂਲਾਂ ਦੇ ਡਾਇਰੈਕਟਰ ਜਸਵਿੰਦਰ ਕੌਰ ਦਰਦੀ ਅਤੇ ਡਾ. ਇੰਦਰਪ੍ਰੀਤ ਕੌਰ ਨੇ ਵੀ ਸ਼ਮੂਲੀਅਤ ਕੀਤੀ। ਪ੍ਰਿੰਸੀਪਲ ਹਰਸਿਮਰਨ ਕੌਰ ਨੇ ਸਕੂਲ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। -ਖੇਤਰੀ ਪ੍ਰਤੀਨਿਧ