Government Officials: ਇਰਾਨ ਜੰਗ ਦਾ ਦੁਨੀਆ ਭਰ ‘ਚ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿਸਦੇ ਚੱਲਦੇ ਜਨਤਾ ਨੂੰ ਤੇਲ ਅਤੇ ਗੈਸ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਇਸ ਵਿਚਾਲੇ ਸੀਐਮ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਦਰਅਸਲ, ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਧਿਕਾਰੀ ਹੁਣ ਸਿਰਫ਼ ਇਲੈਕਟ੍ਰਿਕ ਵਹੀਕਲ ਹੀ ਖਰੀਦਣਗੇ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ‘ਤੇ ਕਾਬੂ ਪਾਉਣ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਨਾਲ ਇਹ ਨੀਤੀਗਤ ਫੈਸਲਾ ਲਿਆ ਗਿਆ ਹੈ।
ਜਾਣੋ ਕਿਉਂ ਲਿਆ ਅਜਿਹਾ ਫੈਸਲਾ?
ਸਰਕਾਰੀ ਦਫ਼ਤਰਾਂ ਵਿੱਚ ਹੁਣ ਡੀਜ਼ਲ ਜਾਂ ਪੈਟਰੋਲ ਵਾਲੇ ਨਵੇਂ ਵਾਹਨਾਂ ਦੀ ਖਰੀਦ ‘ਤੇ ਰੋਕ ਲਗਾ ਦਿੱਤੀ ਗਈ ਹੈ। ਹੁਕਮਾਂ ਮੁਤਾਬਕ ਹੁਣ ‘ਕੋਰ ਅਰਬਨ ਰੀਜਨ’ (CURE) ਵਿੱਚ, ਜਿਸ ਵਿੱਚ ਹੈਦਰਾਬਾਦ ਦੀ ਰਾਜਧਾਨੀ ਸੀਮਾ ਵੀ ਸ਼ਾਮਲ ਹੈ, ਸਿਰਫ਼ ਇਲੈਕਟ੍ਰਿਕ ਵਾਹਨ ਹੀ ਕਿਰਾਏ ‘ਤੇ ਲਏ ਜਾਣਗੇ। ਮੁੱਖ ਮੰਤਰੀ ਨੇ ਸੜਕ ਸੁਰੱਖਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਛੋਟੀਆਂ ਫਿਲਮਾਂ ਬਣਾਉਣ ਅਤੇ ਉਨ੍ਹਾਂ ਦਾ ਵਿਆਪਕ ਪ੍ਰਦਰਸ਼ਨ ਕਰਨ ਦਾ ਸੁਝਾਅ ਦਿੱਤਾ ਹੈ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸ਼ਮਸ਼ਾਬਾਦ ਵਿਖੇ ਇੱਕ ਆਧੁਨਿਕ ਬੱਸ ਟਰਮੀਨਲ ਸਥਾਪਤ ਕਰਨ ਦੀ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿੱਥੇ ਇੱਕ ਹਾਈ-ਸਪੀਡ ਰੇਲ ਕਾਰੀਡੋਰ ਨੂੰ ਵੀ ਜੋੜਿਆ ਜਾਵੇਗਾ। ਹੈਦਰਾਬਾਦ ਤੋਂ ਪੁਣੇ, ਬੰਗਲੁਰੂ ਅਤੇ ਚੇਨਈ ਲਈ ਹਾਈ-ਸਪੀਡ ਰੇਲ ਕਾਰੀਡੋਰ ਵਿਕਸਿਤ ਕੀਤੇ ਜਾਣਗੇ, ਜਿਸ ਨਾਲ ਇਨ੍ਹਾਂ ਸ਼ਹਿਰਾਂ ਵਿਚਕਾਰ ਸਫ਼ਰ ਦਾ ਸਮਾਂ ਕਾਫ਼ੀ ਘੱਟ ਜਾਵੇਗਾ ਅਤੇ ਆਰਥਿਕ ਗਤੀਵਿਧੀਆਂ ਨੂੰ ਤੇਜ਼ੀ ਮਿਲੇਗੀ। ਇਹ ਫੈਸਲੇ ਤੇਲੰਗਾਨਾ ਨੂੰ ਇੱਕ ‘ਗ੍ਰੀਨ ਅਤੇ ਸਮਾਰਟ ਸਟੇਟ’ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਮੰਨੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ