Government Holiday: ਸਰਕਾਰੀ ਕਰਮਚਾਰੀਆਂ ਅਤੇ ਵਿਦਿਰਆਥੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਸੂਬਾ ਸਰਕਾਰ ਨੇ ਇਸ ਮਹੀਨੇ ਦੇ ਅੰਤ ਵਿੱਚ ਤਿੰਨ ਦਿਨਾਂ ਛੁੱਟੀ ਦਾ ਐਲਾਨ ਕੀਤਾ ਹੈ। ਜਿਸ ਨਾਲ ਬੱਚਿਆਂ ਅਤੇ ਮਾਪਿਆਂ ਵਿਚਾਲੇ ਵੀ ਖੁਸ਼ੀ ਦੀ ਲਹਿਰ ਹੈ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਆਮ ਚੋਣਾਂ ਨੂੰ ਲੈ ਕੇ ਰਾਜ ਸਰਕਾਰ ਵੱਲੋਂ ਇਹ ਜ਼ਰੂਰੀ ਫੈਸਲਾ ਲਿਆ ਗਿਆ ਹੈ। ਮੁੱਖ ਸਕੱਤਰ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀਆਂ 26, 28 ਅਤੇ 30 ਮਈ 2026 ਨੂੰ ਹੋਣਗੀਆਂ। ਇਸਦਾ ਮਤਲਬ ਹੈ ਕਿ ਜਿਹੜੀਆਂ ਥਾਵਾਂ ‘ਤੇ ਵੋਟਿੰਗ ਹੋਵੇਗੀ, ਉਸ ਦਿਨ ਉਕਤ ਥਾਵਾਂ ‘ਤੇ ਛੁੱਟੀ ਹੋਵੇਗੀ।
ਕਰਮਚਾਰੀਆਂ ਦੀਆਂ ਤਨਖਾਹਾਂ ਨਹੀਂ ਕੱਟੀਆਂ ਜਾਣਗੀਆਂ
ਜਾਣਕਾਰੀ ਮੁਤਾਬਕ ਇਸ ਦੌਰਾਨ ਖਾਸ ਗੱਲ ਇਹ ਹੈ ਕਿ ਇਨ੍ਹਾਂ ਤਿੰਨ ਦਿਨਾਂ ਦੀ ਛੁੱਟੀ ਲਈ ਕਿਸੇ ਵੀ ਕਰਮਚਾਰੀ ਦੀ ਤਨਖਾਹ ਨਹੀਂ ਕੱਟੀ ਜਾਵੇਗੀ। ਇਨ੍ਹਾਂ 3 ਦਿਨਾਂ ਛੁੱਟੀਆਂ ਦੌਰਾਨ ਰਾਜ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿਦਿਅਕ ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ। ਸਬੰਧਤ ਪੰਚਾਇਤ ਖੇਤਰਾਂ ਵਿੱਚ ਸਥਿਤ ਦੁਕਾਨਾਂ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ। ਇਸ ਦੇ ਨਾਲ ਹੀ ਇਹ ਨਿਯਮ ਰੋਜ਼ਾਨਾ ਦਿਹਾੜੀ ਕਰਨ ਵਾਲੇ ਕਰਮਚਾਰੀਆਂ ‘ਤੇ ਵੀ ਲਾਗੂ ਹੋਵੇਗਾ।
ਵੋਟਿੰਗ ਲਈ ਵੱਖ-ਵੱਖ ਤਾਰੀਕਾਂ ਦਾ ਐਲਾਨ
ਜਾਣਕਾਰੀ ਲਈ ਦੱਸ ਦੇਈਏ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੜਾਵਾਂ ਵਿੱਚ ਹੋਣ ਵਾਲੀ ਵੋਟਿੰਗ ਲਈ ਵੱਖ-ਵੱਖ ਤਰੀਕਾਂ ਦਾ ਐਲਾਨ ਕੀਤਾ ਹੈ, ਜਿਸ ਮੁਤਾਬਕ ਪਹਿਲਾਂ ਪੜਾਅ 26 ਮਈ, ਦੂਜਾ ਪੜਾਅ 28 ਮਈ ਅਤੇ ਤੀਜਾ ਪੜਾਅ 30 ਮਈ ਨੂੰ ਹੋਵੇਗਾ। ਨੋਟੀਫਿਕੇਸ਼ਨ ਮੁਤਾਬਕ ਜਿਸ ਦਿਨ ਜਿਸ ਪੰਚਾਇਤ ਵਿਚ ਵੋਟਿੰਗ ਹੋਵੇਗੀ, ਉਸ ਦਿਨ ਉਥੇ ਸਭ ਕੁਝ ਬੰਦ ਰਹੇਗਾ। ਸਰਕਾਰ ਦੇ ਛੁੱਟੀ ਦੇ ਹੁਕਮ ਨੂੰ ਪੂਰੇ ਰਾਜ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ। ਹਰੇਕ ਪੰਚਾਇਤ ਵਿੱਚ ਸਿਰਫ਼ ਉਸ ਦਿਨ ਛੁੱਟੀ ਹੋਵੇਗੀ ਜਿਸ ਦਿਨ ਵੋਟਿੰਗ ਹੋਵੇਗੀ। ਬਾਕੀ ਦਿਨਾਂ ‘ਤੇ ਕੰਮ ਆਮ ਵਾਂਗ ਜਾਰੀ ਰਹੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI
ਹੋਰ ਪੜ੍ਹੋ