ਸਰਕਾਰ ਫ਼ਰਜ਼ੀ ਢੰਗ ਨਾਲ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਉੱਚੀਆਂ ਰੱਖ ਕੇ ਮੁਨਾਫ਼ਾ ਕਮਾ ਰਹੀ ਹੈ: ਚਿਦੰਬਰਮ

0
247


ਨਵੀਂ ਦਿੱਲੀ, 30 ਮਈ

ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦੰਬਰਮ ਨੇ ਅੱਜ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪੈਟਰੋਲ ਤੇ ਡੀਜ਼ਲ ’ਤੇ ਜ਼ਿਆਦਾ ਟੈਕਸ ਲਗਾ ਕੇ ਮੁਨਾਫਾ ਕਮਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਆਮ ਲੋਕਾਂ ਦੀ ਕੀਮਤ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਫ਼ਰਜ਼ੀ’ ਢੰਗ ਨਾਲ ਉੱਚੀਆਂ ਰੱਖੀਆਂ ਗਈਆਂ ਹਨ, ਜੋ ਮਹਿੰਗਾਈ ਵਧਣ ਦਾ ਇਕ ਕਾਰਨ ਹੈ। ਸ੍ਰੀ ਚਿਦੰਬਰਮ ਨੇ ਕਿਹਾ, ‘2014 ਤੋਂ 2021 ਦਰਮਿਆਨ ਕੱਚੇ ਤੇਲ ਦੀਆਂ ਕੀਮਤਾਂ 60 ਅਮਰੀਕੀ ਡਾਲਰ ਤੋਂ ਹੇਠਾਂ ਸਨ, ਫਿਰ ਵੀ ਸਰਕਾਰ ਨੇ ਕੱਚੇ ਤੇਲ ਦੀਆਂ ਕੀਮਤਾਂ ‘ਚ ਕਟੌਤੀ ਦਾ ਫਾਇਦਾ ਪੈਟਰੋਲ ਅਤੇ ਡੀਜ਼ਲ ਦੀ ਵਰਤੋਂ ਕਰਨ ਵਾਲੇ ਲੋਕਾਂ ਤੱਕ ਨਹੀਂ ਪਹੁੰਚਾਇਆ।’’ ਉਨ੍ਹਾਂ ਕਿਹਾ ਕਿ 2022 ‘ਚ ਜਦੋਂ ਰੂਸ ਨੇ ਯੂਕਰੇਨ ‘ਤੇ ਹਮਲਾ ਕੀਤਾ ਸੀ। ਕੱਚੇ ਤੇਲ ਦੀ ਕੀਮਤ ‘ਚ ਤੇਜ਼ੀ ਨਾਲ ਵਾਧਾ ਹੋਇਆ ਸੀ ਪਰ ਹੁਣ ਇਹ 75 ਅਮਰੀਕੀ ਡਾਲਰ ‘ਤੇ ਆ ਗਿਆ ਹੈ। 



News Source link