ਸਰਕਾਰ ਮੈਨੂੰ ਮੁੜ ਭੇਜ ਸਕਦੀ ਹੈ ਜੇਲ੍ਹ: ਆਸ਼ੂ

0
114


ਗੁਰਿੰਦਰ ਸਿੰਘ 

ਲੁਧਿਆਣਾ, 10 ਅਪਰੈਲ

ਕੈਬਨਿਟ ਮੰਤਰੀ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਭਗਵੰਤ ਮਾਨ ਸਰਕਾਰ ਉਸ ਨੂੰ ਦੁਬਾਰਾ ਜੇਲ੍ਹ ਭੇਜਣਾ ਚਾਹੁੰਦੀ ਹੈ ਤਾਂ ਜੋ ਉਹ ਚੋਣ ਨਾ ਲੜ ਸੱਕੇ।

ਅੱਜ ਇੱਥੇ ਚੋਣ ਮੀਟਿੰਗ ਦੌਰਾਨ ਉਨ੍ਹਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਰਕਾਰੀ ਧੱਕੇਸ਼ਾਹੀ ਦੇ ਬਾਵਜੂਦ ਚੋਣ ਮੈਦਾਨ ਵਿੱਚ ਨਿੱਤਰ ਕੇ ਸਰਕਾਰ ਦਾ ਮੁਕਾਬਲਾ ਕਰ ਰਹੇ ਹਨ ਪਰ ਸਰਕਾਰ ਬੁਖਲਾਹਟ ਵਿੱਚ ਆ ਕੇ ਉਨ੍ਹਾਂ ਨੂੰ ਮੁੜ ਜੇਲ੍ਹ ਭੇਜਣ ਲਈ ਗਰਾਊਂਡ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਲਾਕੇ ਵਿੱਚ ਆਪਣੇ ਚਹੇਤੇ ਅਫ਼ਸਰਾਂ ਦੀ ਤਾਇਨਾਤੀ ਕਰ ਰਹੀ ਹੈ ਕਿਉਂਕਿ ਸਰਕਾਰ ਜ਼ਿਮਨੀ ਚੋਣ ਵਿੱਚ ਆਪਣੀ ਹਾਰ ਤੋਂ ਡਰ ਗਈ ਹੈ।

ਆਸ਼ੂ ਨੇ ਐਲਾਨ ਕੀਤਾ ਕਿ ਉਹ ਜੇਲ੍ਹ ਵਿੱਚ ਰਹਿ ਕੇ ਚੋਣ ਲੜਨਗੇ ਅਤੇ ਲੋਕ ਅੱਗੇ ਹੋ ਕੇ ਉਨ੍ਹਾਂ ਦਾ ਸਾਥ ਦੇਣਗੇ। ਆਸ਼ੂ ਨੇ ਕਿਹਾ ਕਿ ਉਹ ਪਹਿਲਾਂ ਅਦਾਲਤ ਵੱਲੋਂ ਬਰੀ ਹੋ ਕੇ ਆਏ ਹਨ ਅਤੇ ਉਸੇ ਤਰ੍ਹਾਂ ਉਹ ਮੁੜ ਆਉਣਗੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਗੁੰਮਰਾਹਕੁੰਨ ਸਰਕਾਰੀ ਪ੍ਰਚਾਰ ਤੋਂ ਸੁਚੇਤ ਰਹਿਣ ਲਈ ਵੀ ਕਿਹਾ।



News Source link