ਸਰਹੱਦ ਨਾਲ ਲੱਗਦੇ ਖੇਤਾਂ ਵਿੱਚੋਂ ਡਰੋਨ ਬਰਾਮਦ

Must read


ਕੇ.ਪੀ ਸਿੰਘ

ਗੁਰਦਾਸਪੁਰ, 24 ਅਪਰੈਲ

ਗੁਰਦਾਸਪੁਰ ਦੇ ਸਰਹੱਦੀ ਪਿੰਡ ਸ਼ਾਹਪੁਰ ਗੋਰਾਇਆ ਦੇ ਖੇਤਾਂ ਵਿਚੋਂ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ। ਬੀਐੱਸਐੱਫ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਨੂੰ ਇਸ ਸਬੰਧੀ ਗੁਪਤ ਸੂਚਨਾ ਮਿਲੀ ਸੀ। ਇਸ ਮਗਰੋਂ ਸਾਂਝਾ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਇਹ ਡਰੋਨ ਬਰਾਮਦ ਹੋਇਆ। ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਬੀਐੱਸਐੱਫ ਅਤੇ ਪੁਲੀਸ ਦੇ ਜਵਾਨਾਂ ਨੇ ਆਸਪਾਸ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਆਰੰਭ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਾਕਿਸਤਾਨ ਵੱਲੋਂ ਭਾਰਤੀ ਇਲਾਕੇ ਵਿੱਚ ਦਾਖ਼ਲ ਹੋਏ ਡਰੋਨ ’ਤੇ ਬੀਐੱਸਐੱਫ ਵੱਲੋਂ ਫਾਇਰਿੰਗ ਕੀਤੀ ਗਈ ਸੀ ਅਤੇ ਇਹ ਡਰੋਨ ਵਾਪਸ ਨਹੀਂ ਪਰਤਿਆ ਸੀ।





News Source link

- Advertisement -

More articles

- Advertisement -

Latest article