ਸਵਿਟਜ਼ਰਲੈਂਡ: ਨੌਕਰਾਂ ਦੇ ਸ਼ੋਸ਼ਣ ਦੇ ਦੋਸ਼ ਹੇਠ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਸਜ਼ਾ – Punjabi Tribune

Must read


ਜਨੇਵਾ, 1 ਜੂਨ

ਸਵਿਟਜ਼ਰਲੈਂਡ ਦੀ ਅਦਾਲਤ ਨੇ ਅਮੀਰ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਹੇਠ ਚਾਰ ਤੋਂ ਸਾਢੇ ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਮਨੁੱਖੀ ਤਸਕਰੀ ਦੇ ਦੋਸ਼ ਰੱਦ ਕਰ ਦਿੱਤੇ। ਮੁਲਜ਼ਮਾਂ ਵਿੱਚ ਭਾਰਤੀ ਮੂਲ ਦੇ ਵੱਡੇ ਕਾਰੋਬਾਰੀ ਪ੍ਰਕਾਸ਼ ਹਿੰਦੂਜਾ, ਉਨ੍ਹਾਂ ਦੀ ਪਤਨੀ, ਪੁੱਤਰ ਤੇ ਧੀ ਸ਼ਾਮਲ ਹਨ। ਇਨ੍ਹਾਂ ’ਤੇ ਆਪਣੇ ਨੌਕਰਾਂ ਦੀ ਤਸਕਰੀ ਕਰਨ ਦਾ ਦੋਸ਼ ਸੀ। ਜ਼ਿਆਦਾਤਰ ਨੌਕਰ ਅਨਪੜ੍ਹ ਸਨ, ਜੋ ਉਨ੍ਹਾਂ ਦੇ ਜਨੇਵਾ ਵਿੱਚ ਝੀਲ ਕੰਢੇ ਸਥਿਤ ਆਲੀਸ਼ਾਨ ਵਿਲਾ ਵਿੱਚ ਕੰਮ ਕਰਦੇ ਸਨ। ਸਜ਼ਾ ਸੁਣਾਏ ਜਾਣ ਮੌਕੇ ਹਿੰਦੂਜਾ ਪਰਿਵਾਰ ਦੇ ਉਪਰੋਕਤ ਮੈਂਬਰ ਜਨੇਵਾ ਦੀ ਅਦਾਲਤ ਵਿੱਚ ਮੌਜੂਦ ਨਹੀਂ ਸਨ।  -ਏਪੀ



News Source link

- Advertisement -

More articles

- Advertisement -

Latest article