ਆਤਿਸ਼ ਗੁਪਤਾ
ਚੰਡੀਗੜ੍ਹ, 12 ਮਈ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਅੱਜ ਦੇਰ ਰਾਤ ਲੋਕ ਸਭਾ ਹਲਕਾ ਫਿਰੋਜ਼ਪੁਰ ਅਤੇ ਜਲੰਧਰ ਦੇ ਉਮੀਦਵਾਰ ਬਦਲ ਦਿੱਤੇ ਹਨ। ਪਾਰਟੀ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਗੁਰਚਰਨ ਸਿੰਘ ਭੁੱਲਰ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਸਰਬਜੀਤ ਸਿੰਘ ਖਾਲਸਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਗੱਲ ਦੀ ਪੁਸ਼ਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਪਾਰਟੀ ਦੇ ਬੁਲਾਰੇ ਗੋਪਾਲ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਨਿਜੀ ਕਾਰਨਾਂ ਦੇ ਚਲਦਿਆਂ ਦੋਵੇਂ ਉਮੀਦਵਾਰ ਬਦਲੇ ਗਏ ਹਨ।