ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਮੁੜ ਵਧਾਈ – Punjabi Tribune

Must read


ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 1 ਮਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਵੋਟਰ ਬਣਾਉਣ ਦੀ ਮਿਤੀ 31 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮੁੱਖ ਗੁਰਦੁਆਰਾ ਚੋਣ ਕਮਿਸ਼ਨ ਦੇ ਦਫ਼ਤਰ ਨੇ ਇਸ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਭੇਜ ਦਿੱਤਾ ਹੈ। ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਪਿਛਲੇ ਸਾਲ 21 ਅਕਤੂਬਰ ਨੂੰ ਸ਼ੁਰੂ ਹੋਈ ਸੀ। ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੁੰਗਾਰਾ ਨਾ ਮਿਲਣ ਕਾਰਨ ਆਖ਼ਰੀ ਮਿਤੀ 15 ਨਵੰਬਰ ਤੋਂ 29 ਫਰਵਰੀ ਤੱਕ ਵਧਾ ਦਿੱਤੀ ਗਈ ਸੀ। ਇਸ ਤੋਂ ਬਾਅਦ ਤਰੀਕ ਨੂੰ 30 ਅਪਰੈਲ ਤੱਕ ਵਧਾ ਦਿੱਤਾ ਗਿਆ ਸੀ।



News Source link

- Advertisement -

More articles

- Advertisement -

Latest article