ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 8 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ 9 ਦਸੰਬਰ ਨੂੰ ਇੱਥੇ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ’ਚ ਹੋਵੇਗੀ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਵੇਗੀ ਜੋ 72 ਘੰਟਿਆਂ ਦੇ ਨੋਟਿਸ ’ਤੇ ਸੱਦੀ ਗਈ ਹੈ।
ਸ਼੍ੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਨ ਨੇ ਕਿਹਾ ਕਿ ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ’ਚ ਸਵੇਰੇ ਹੋਵੇਗੀ ਜਿਸ ਵਿੱਚ ਮੌਜੂਦਾ ਪੰਥਕ ਹਾਲਾਤ ’ਤੇ ਵਿਚਾਰ ਕੀਤਾ ਜਾਵੇਗਾ। ਮੀਟਿੰਗ ਵਿੱਚ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ ’ਤੇ ਚੱਲੀ ਗੋਲੀ ਅਤੇ ਇਹ ਗੋਲੀ ਗੁਰੂ ਘਰ ਦੀ ਇਮਾਰਤ ’ਤੇ ਲੱਗਣ ਦੇ ਮਾਮਲੇ ਨੂੰ ਵਿਚਾਰਿਆ ਜਾ ਰਿਹਾ ਹੈ।