ਸ਼੍ਰੋਮਣੀ ਕਮੇਟੀ ਵਿੱਚ ਸੁਧਾਰ ਦੀ ਲੋੜ: ਬੀਬੀ ਜਗੀਰ ਕੌਰ

Must read


ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 27 ਅਕਤੂਬਰ

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਉਮੀਦਵਾਰ ਬੀਬੀ ਜਗੀਰ ਕੌਰ ਨੇ ਭਲਕੇ 28 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਵਾਸਤੇ ਹੋਣ ਵਾਲੇ ਜਨਰਲ ਇਜਲਾਸ ’ਚ ਸ਼ਾਮਲ ਹੋਣ ਵਾਲੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜ਼ਮੀਰ ਦੀ ਆਵਾਜ਼ ਸੁਣ ਕੇ ਕਿਸੇ ਵੀ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਦਾ ਫੈਸਲਾ ਕਰਨ। ਭਲਕੇ ਹੋਣ ਵਾਲੇ ਚੋਣ ਇਜਲਾਸ ’ਚ ਸ਼ਾਮਲ ਹੋਣ ਲਈ ਬੀਬੀ ਜਗੀਰ ਕੌਰ ਵੀ ਇੱਥੇ ਪੁੱਜ ਗਏ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ 100 ਤੋਂ ਵੱਧ ਮੈਂਬਰਾਂ ਨਾਲ ਸੰਪਰਕ ਕਰ ਚੁੱਕੇ ਹਨ ਅਤੇ ਹਰ ਮੈਂਬਰ ਨੂੰ ਆਪਣੇ ਜ਼ਮੀਰ ਦੀ ਆਵਾਜ਼ ’ਤੇ ਵੋਟ ਪਾਉਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵਿੱਚ ਵੱਡੇ ਸੁਧਾਰ ਦੀ ਲੋੜ ਹੈ ਅਤੇ ਇਸ ਸੰਸਥਾ ਨੂੰ ਸਮੇਂ ਦੀ ਹਾਣ ਦਾ ਬਣਾਇਆ ਜਾਣਾ ਚਾਹੀਦਾ ਸੀ, ਜਿਸ ’ਚ ਹਾਕਮ ਧਿਰ ਅਸਫਲ ਸਾਬਤ ਹੋਈ।



News Source link
#ਸ਼ਰਮਣ #ਕਮਟ #ਵਚ #ਸਧਰ #ਦ #ਲੜ #ਬਬ #ਜਗਰ #ਕਰ

- Advertisement -

More articles

- Advertisement -

Latest article