ਵਿਦੇਸ਼ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਦੇ ਸੇਵਾ ਨਿਯਮ ਬਣਾਉਣ ਦਾ ਫੈਸਲਾ By Mehra Media Team March 25, 2025 0 109 Share FacebookXPinterestWhatsApp Must read ਚੰਡੀਗੜ੍ਹ PU 'ਚ ਚੋਣਾਂ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਹੋਈ ਝੜਪ, ਲੱਤ ਮਾਰ ਕੇ ਖੋਲ੍ਹਿਆ ਦਰਵਾਜਾ; ਜਾਣੋ ਵਜ੍ਹਾ September 1, 2026 1 ਸਤੰਬਰ ਤੋਂ CNG 2 ਰੁਪਏ ਹੋਈ ਹੋਰ ਮਹਿੰਗੀ, ਜਾਣੋ 1 ਕਿਲੋ ਗੈਸ ਦੀ ਕੀਮਤ? September 1, 2026 ਵੱਡਾ ਪ੍ਰਸ਼ਾਸਨਿਕ ਫੇਰਬਦਲ, 23 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ September 1, 2026 International Boxer Death : ਖੇਡ ਜਗਤ ਨੂੰ ਵੱਡਾ ਘਾਟਾ ! ਕੌਮਾਂਤਰੀ ਮੁੱਕੇਬਾਜ਼ ਜਗਦੇਵ ਸਿੰਘ ਗਰੇਵਾਲ ‘ਜੱਗਾ ਬਾਕਸਰ’ ਦਾ ਦੇਹਾਂਤ September 1, 2026 Mehra Media Teamhttps://punjabimedia.in ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 24 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਅਤੇ ਕਾਰਜ ਖੇਤਰ ਬਾਰੇ ਨਿਯਮ ਬਣਾਉਣ ਦਾ ਫੈਸਲਾ ਲਿਆ ਹੈ। ਇਸ ਬਾਰੇ ਜਾਣਕਾਰੀ ਸਿੱਖ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ। ਐਡਵੋਕੇਟ ਧਾਮੀ ਅੱਜ ਇੱਥੇ ਆਪਣੀ ਅਧਿਕਾਰਤ ਰਿਹਾਇਸ਼ ’ਚ ਹੀ ਬਣੇ ਦਫ਼ਤਰ ਵਿੱਚ ਪੁੱਜੇ। ਅਸਤੀਫਾ ਨਾ-ਮਨਜ਼ੂਰ ਹੋਣ ਮਗਰੋਂ ਅੱਜ ਉਹ ਪਹਿਲੀ ਵਾਰ ਇਸ ਦਫ਼ਤਰ ’ਚ ਆਏ ਸਨ। ਇੱਥੇ ਇੱਕ ਵੀਡੀਓ ਸੁਨੇਹਾ ਜਾਰੀ ਕਰਦਿਆਂ ਸ੍ਰੀ ਧਾਮੀ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾਮੁਕਤੀ ਸਬੰਧੀ ਜਲਦੀ ਹੀ ਨਿਯਮ ਤੈਅ ਕੀਤੇ ਜਾਣਗੇ ਅਤੇ ਇਸ ਕਾਰਜ ਵਾਸਤੇ ਇਕ ਉੱਚ ਪੱਧਰੀ ਕਮੇਟੀ ਕਾਇਮ ਹੋਵੇਗੀ। ਇਸ ਸਬੰਧੀ ਆਉਂਦੇ ਬਜਟ ਇਜਲਾਸ ਵਿੱਚ ਮਤਾ ਲਿਆ ਕੇ ਪ੍ਰਵਾਨਗੀ ਲਈ ਜਾਵੇਗੀ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਜਥੇਦਾਰਾਂ ਦੇ ਇਨ੍ਹਾਂ ਸਤਿਕਾਰਤ ਅਹੁਦਿਆਂ ’ਤੇ ‘ਇੱਕ ਵਿਅਕਤੀ, ਇੱਕ ਅਹੁਦਾ’ ਦੀ ਨੀਤੀ ਲਾਗੂ ਕੀਤੀ ਜਾਵੇ। ਇਸੇ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਖਾਲੀ ਪਏ ਅਹੁਦੇ ’ਤੇ ਪੰਥਕ ਸੰਪਰਦਾਵਾਂ ਅਤੇ ਜਥੇਬੰਦੀਆਂ ਦੇ ਮਸ਼ਵਰੇ ਨਾਲ ਜਲਦੀ ਹੀ ਨਿਯੁਕਤੀ ਕਰ ਦਿੱਤੀ ਜਾਵੇਗੀ। ਮੌਜੂਦਾ ਸਮੇਂ ਬਣੇ ਹਾਲਾਤ ਦੇ ਮੱਦੇਨਜ਼ਰ ਉਨ੍ਹਾਂ ਇਹ ਅਹਿਮ ਐਲਾਨ ਕੀਤਾ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰੇਕ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ ਜਥੇਦਾਰਾਂ ਦੇ ਅਹੁਦਿਆਂ ਸਬੰਧੀ ਭਵਿੱਖ ਵਿੱਚ ਸਿੱਖ ਸੰਪਰਦਾਵਾਂ ਦੇ ਮਸ਼ਵਰੇ ਨੂੰ ਅਣਡਿੱਠ ਨਹੀਂ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਵੀ ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾਮੁਕਤੀ ਬਾਰੇ ਨਿਯਮ ਬਣਾਉਣ ਵਾਸਤੇ ਸਿੱਖ ਵਿਦਵਾਨਾਂ ਦੀ ਇਕ ਕਮੇਟੀ ਗਠਿਤ ਕੀਤੀ ਗਈ ਸੀ ਪਰ ਇਸ ਕਮੇਟੀ ਦੀ ਸਿਰਫ ਇਕ ਹੀ ਮੀਟਿੰਗ ਹੋਈ ਸੀ ਅਤੇ ਬਾਅਦ ਵਿੱਚ ਕੁਝ ਨਹੀਂ ਕੀਤਾ ਗਿਆ। ਐੱਸਜੀਪੀਸੀ ਪ੍ਰਧਾਨ ਨੇ ਕਿਹਾ, ‘‘ਸਿੱਖ ਰਹੁਰੀਤਾਂ, ਪਰੰਪਰਾਵਾਂ ਅਤੇ ਇਤਿਹਾਸ ਸਾਡੇ ਮਾਰਗਦਰਸ਼ਕ ਹਨ। ਇਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ ਅਤੇ ਸਮੂਹਿਕ ਤੇ ਸੰਗਠਿਤ ਪ੍ਰਭਾਵ ਨਾਲ ਅੱਗੇ ਵਧਿਆ ਜਾਵੇਗਾ ਤਾਂ ਜੋ ਕੌਮ ਨੂੰ ਸਮੇਂ-ਸਮੇਂ ’ਤੇ ਦਰਪੇਸ਼ ਚੁਣੌਤੀਆਂ ਨੂੰ ਜਥੇਬੰਦਕ ਭਾਵਨਾ ਤਹਿਤ ਨਜਿੱਠਿਆ ਜਾ ਸਕੇ। ਧਾਮੀ ਨੇ ਕਿਹਾ ਕਿ ਪਹਿਲਾਂ ਹੀ ਕੌਮ ਦੀਆਂ ਦੁਸ਼ਮਣ ਤਾਕਤਾਂ ਸਿੱਖ ਸੰਸਥਾਵਾਂ ਅਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਲਈ ਪੂਰਾ ਜ਼ੋਰ ਲਗਾ ਰਹੀਆਂ ਹਨ। ਜੇਕਰ ਕੌਮ ਨੇ ਇਕਜੁੱਟਤਾ ਦਾ ਪ੍ਰਭਾਵ ਨਾ ਦਿੱਤਾ ਤਾਂ ਸਿੱਖ ਵਿਰੋਧੀ ਤਾਕਤਾਂ ਆਪਣੇ ਇਰਾਦੇ ਵਿੱਚ ਸਫ਼ਲ ਹੁੰਦੀਆਂ ਰਹਿਣਗੀਆਂ। ਧਾਮੀ ਨੇ ਸਪੱਸ਼ਟ ਕੀਤਾ ਕਿ ਤਖ਼ਤ ਸਾਹਿਬਾਨ ਵਿਖੇ ਸੇਵਾ ਨਿਭਾਉਣ ਵਾਲੇ ਜਥੇਦਾਰਾਂ ਨੂੰ ਸਨਮਾਨਜਨਕ ਢੰਗ ਨਾਲ ਰੁਖ਼ਸਤ ਕੀਤਾ ਜਾਵੇਗਾ। ਇਹ ਯਤਨ ਵੀ ਕੀਤਾ ਜਾਵੇਗਾ ਕਿ ਪਿਛਲੇ ਸਮੇਂ ਦੌਰਾਨ ਸੇਵਾਮੁਕਤ ਕੀਤੇ ਗਏ ਸਿੰਘ ਸਾਹਿਬਾਨ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਸੇਵਾ ਵੱਡੀ ਚੁਣੌਤੀ ਤੋਂ ਘੱਟ ਨਹੀਂ ਹੈ, ਜਿਸ ਪ੍ਰਤੀ ਉਹ ਸੁਚੇਤ ਵੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਅਸਤੀਫਾ ਦੇਣ ਤੋਂ ਬਾਅਦ ਸਾਰੀਆਂ ਹੀ ਧਾਰਮਿਕ, ਸਮਾਜਿਕ ਤੇ ਸਿਆਸੀ ਧਿਰਾਂ ਦੇ ਨਾਲ-ਨਾਲ ਸਤਿਕਾਰਤ ਸਿੰਘ ਸਾਹਿਬਾਨ ਨੇ ਸੇਵਾ ਸੰਭਾਲਣ ਦੀ ਪ੍ਰੇਰਣਾ ਦਿੱਤੀ ਸੀ, ਜਿਸ ਲਈ ਉਹ ਸਭ ਦਾ ਧੰਨਵਾਦ ਕਰਦੇ ਹਨ ਅਤੇ ਯਤਨ ਕਰਨਗੇ ਕਿ ਸਾਰੀਆਂ ਸੰਪਰਦਾਵਾਂ ਤੇ ਸੰਸਥਾਵਾਂ ਵੱਲੋਂ ਪ੍ਰਗਟਾਏ ਗਏ ਭਰੋਸੇ ਉੱਤੇ ਉਹ ਖਰਾ ਉਤਰ ਸਕਣ। ਹਾਲ ਹੀ ਵਿੱਚ ਅੰਤਰਿੰਗ ਕਮੇਟੀ ਵੱਲੋਂ ਤਿੰਨੋਂ ਤਖ਼ਤਾਂ ਦੇ ਜਥੇਦਾਰ ਹਟਾਏ ਜਾਣ ਤੋਂ ਬਾਅਦ ਇਹ ਮਾਮਲਾ ਤੂਲ ਫੜ ਗਿਆ ਹੈ ਅਤੇ ਸਿੱਖ ਜਥੇਬੰਦੀਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਪ੍ਰਤੀ ਸਖ਼ਤ ਰੋਸ ਹੈ। ਸਿੱਖ ਜਥੇਬੰਦੀਆਂ ਵੱਲੋਂ ਨਾ ਸਿਰਫ ਸ਼੍ਰੋਮਣੀ ਕਮੇਟੀ ਦੇ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ, ਸਗੋਂ ਤਖ਼ਤਾਂ ਦੇ ਜਥੇਦਾਰ ਨਿਯੁਕਤ ਕਰਨ, ਸੇਵਾਮੁਕਤ ਕਰਨ ਅਤੇ ਉਨ੍ਹਾਂ ਦੇ ਕਾਰਜ ਖੇਤਰ ਦੇ ਨਿਯਮ ਬਣਾਉਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਸੇ ਮੰਗ ਨੂੰ ਲੈ ਕੇ ਦਮਦਮੀ ਟਕਸਾਲ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਵੱਲੋਂ 28 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਸਮੇਂ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਰੋਸ ਵਜੋਂ ਇਕੱਠ ਕਰਨ ਦਾ ਐਲਾਨ ਕੀਤਾ ਗਿਆ ਹੈ। News Source link Tagsਸ਼ਰਮਣਸਵਕਮਟਜਥਦਰਤਖਤਦਨਯਮਫਸਲਬਣਉਣਵਲ Share FacebookXPinterestWhatsApp Previous articleCanada ਕੈਨੇਡਾ ਵੱਲੋਂ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀNext articleਕੇਂਦਰੀ ਸਕੀਮਾਂ ਦਾ ਲਾਹਾ ਖੱਟਣ ਲਈ ਸਾਢੇ ਤਿੰਨ ਸੌ ਫਾਰਮ ਭਰੇ - Advertisement - More articles Iran US War : ਅਮਰੀਕਾ ਤੋਂ ਬਦਲਾ ਲੈਣ ਮਗਰੋਂ ਫਿਰ ਈਰਾਨ ਦੀ ਵੱਡੀ ਚੇਤਾਵਨੀ- ‘ਅੱਗੇ ਹਮਲਾ ਹੋਇਆ ਤਾਂ…’ August 31, 2026 Australia Visa: ਕੈਨੇਡਾ-ਅਮਰੀਕਾ ਮਗਰੋਂ ਆਸਟ੍ਰੇਲੀਆ ਨੇ ਵੀ ਵੀਜ਼ਾ ਨਿਯਮਾਂ 'ਚ ਸਖ਼ਤੀ ਦੀ ਖਿੱਚੀ ਤਿਆਰੀ! ਜਾਣੋ ਵੀਜ਼ਾ ਵਧਾਉਣ ਦਾ ਸਪਾਊਸ ਜਾਂ ਬੱਚੇ 'ਤੇ ਕਿਵੇਂ ਪਏਗਾ... August 31, 2026 Boat Accident : 270 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ, ਉੱਤਰੀ ਸਾਈਪ੍ਰਸ ਨੇੜੇ ਵੱਡਾ ਹਾਦਸਾ August 30, 2026 - Advertisement - Latest article ਚੰਡੀਗੜ੍ਹ PU 'ਚ ਚੋਣਾਂ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਹੋਈ ਝੜਪ, ਲੱਤ ਮਾਰ ਕੇ ਖੋਲ੍ਹਿਆ ਦਰਵਾਜਾ; ਜਾਣੋ ਵਜ੍ਹਾ September 1, 2026 1 ਸਤੰਬਰ ਤੋਂ CNG 2 ਰੁਪਏ ਹੋਈ ਹੋਰ ਮਹਿੰਗੀ, ਜਾਣੋ 1 ਕਿਲੋ ਗੈਸ ਦੀ ਕੀਮਤ? September 1, 2026 ਵੱਡਾ ਪ੍ਰਸ਼ਾਸਨਿਕ ਫੇਰਬਦਲ, 23 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ September 1, 2026 International Boxer Death : ਖੇਡ ਜਗਤ ਨੂੰ ਵੱਡਾ ਘਾਟਾ ! ਕੌਮਾਂਤਰੀ ਮੁੱਕੇਬਾਜ਼ ਜਗਦੇਵ ਸਿੰਘ ਗਰੇਵਾਲ ‘ਜੱਗਾ ਬਾਕਸਰ’ ਦਾ ਦੇਹਾਂਤ September 1, 2026 IPL ਤੋਂ ਹਟੇਗਾ 'ਇਮਪੈਕਟ ਪਲੇਅਰ ਰੂਲ'! BCCI ਦੇ ਨਵੇਂ ਫੈਸਲੇ ਨਾਲ ਮੱਚੀ ਖਲਬਲੀ September 1, 2026