Sourav Ganguly Death Threat: ਭਾਰਤੀ ਕ੍ਰਿਕਟ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਡੋਨਾ ਗਾਂਗੁਲੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਗਾਂਗੁਲੀ ਇਸ ਸਮੇਂ ਬੰਗਾਲ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਇਹ ਧਮਕੀ ਭਰਿਆ ਪੱਤਰ ਉਨ੍ਹਾਂ ਦੇ ਕੋਲਕਾਤਾ ਦਫ਼ਤਰ ਵਿੱਚ ਮਿਲਿਆ ਹੈ।
ਸਿਰਫ਼ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਹੀ ਨਹੀਂ, ਸਗੋਂ ਉਨ੍ਹਾਂ ਨਾਲ ਕੰਮ ਕਰਨ ਵਾਲੇ ਹਰ ਵਿਅਕਤੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਅੰਗਰੇਜ਼ੀ ਵਿੱਚ ਲਿਖਿਆ ਇਹ ਧਮਕੀ ਭਰਿਆ ਪੱਤਰ ਕੋਰੀਅਰ ਰਾਹੀਂ ਭੇਜਿਆ ਗਿਆ ਸੀ। ਗਾਂਗੁਲੀ ਪਰਿਵਾਰ ਨੇ ਠਾਕੁਰਪੁਰ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਸੌਰਵ ਗਾਂਗੁਲੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਪਿਛਲੇ ਛੇ ਮਹੀਨਿਆਂ ਤੋਂ ਧਮਕੀਆਂ ਮਿਲ ਰਹੀਆਂ ਸਨ। ਹਾਲਾਂਕਿ, ਸੋਮਵਾਰ ਨੂੰ ਦੋ ਪੱਤਰ ਕ੍ਰਿਕਟ ਐਸੋਸੀਏਸ਼ਨ ਆਫ ਬੰਗਾਲ (CAB) ਦੇ ਦਫ਼ਤਰ ਪਹੁੰਚੇ ਜਿਸ ਵਿੱਚ ਬਹੁਤ ਹੀ ਹਮਲਾਵਰ ਅਤੇ ਹਿੰਸਕ ਭਾਸ਼ਾ ਦੀ ਵਰਤੋਂ ਕੀਤੀ ਹੋਈ ਸੀ। ਪਹਿਲਾਂ, ਉਨ੍ਹਾਂ ਨੇ ਨਰਾਜ਼ ਫੈਨ ਸਮਝ ਕੇ ਧਮਕੀਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ।
ਇਸ ਵਾਰ ਦੋ ਨਵੇਂ ਪੱਤਰਾਂ ਵਿੱਚ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਨਫ਼ਰਤ ਭਰੀਆਂ ਟਿੱਪਣੀਆਂ ਤੋਂ ਇਲਾਵਾ, ਗਾਂਗੁਲੀ ਅਤੇ ਉਨ੍ਹਾਂ ਦੇ ਸਟਾਫ ਨੂੰ ਮਾਰਨ ਦੀਆਂ ਧਮਕੀਆਂ ਵੀ ਸ਼ਾਮਲ ਸਨ।
CAB ਦਫ਼ਤਰ ਵਿੱਚ ਕੋਰੀਅਰ ਰਾਹੀਂ ਪ੍ਰਾਪਤ ਪੱਤਰ ਵਿੱਚ ਅਰੁਣ ਕੁਮਾਰ ਦਾ ਨਾਮ ਸੀ, ਜੋ ਕਿ ਪੱਛਮੀ ਬੰਗਾਲ ਦੇ ਬੇਲਘਾਰੀਆ ਖੇਤਰ ਦਾ ਰਹਿਣ ਵਾਲਾ ਹੈ। ਜਦੋਂ ਪੁਲਿਸ ਨੇ ਪੱਤਰ ‘ਤੇ ਦਰਜ ਮੋਬਾਈਲ ਨੰਬਰ ਦੀ ਜਾਂਚ ਕੀਤੀ ਤਾਂ ਇਹ ਵੀ ਅਰੁਣ ਕੁਮਾਰ ਦਾ ਹੀ ਸੀ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ : – ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।