ਨਿੱਜੀ ਪੱਤਰ ਪ੍ਰੇਰਕਖੰਨਾ, 16 ਦਸੰਬਰ
ਇਥੋਂ ਦੇ ਜੀਟੀ ਰੋਡ ਭੱਟੀਆ ਸਥਿਤ ਰਾਮਗੜ੍ਹੀਆ ਭਵਨ ਵਿੱਚ ਅੱਜ ਬਾਬਾ ਵਿਸ਼ਵਕਰਮਾ ਸਭਾ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਵੇਰੇ ਸ੍ਰੀ ਸਹਿਜਪਾਠ ਭੋਗ ਉਪਰੰਤ ਬੀਬੀਆਂ ਨੇ ਸੰਗਤੀ ਰੂਪ ਵਿਚ ਸੁਖਮਨੀ ਸਾਹਿਬ ਪਾਠਾਂ ਦੇ ਭੋਗ ਪਾਏ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਨੇ ਬਾਰਮਾਹ ਦੀ ਕਥਾ ਅਤੇ ਭਾਈ ਕਰਨੈਲ ਸਿੰਘ ਨੇ ਗੁਰਬਾਣੀ ਕੀਰਤਨ ਤੇ ਕਥਾ ਵਖਿਆਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਭੁਪਿੰਦਰ ਸਿੰਘ ਸੌਂਦ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਗੁਰੂ ਸਾਹਿਬਾਨਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਰਾਮਗੜ੍ਹੀਆ ਕਮਿਊਨਿਟੀ ਸੈਂਟਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਸੰਗਤ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਰਹਿੰਦੇ ਕਾਰਜ ਜਲਦ ਪੂਰੇ ਹੋ ਸਕਣ। ਇਸ ਮੌਕੇ ਗੁਰਨਾਮ ਸਿੰਘ ਭਮਰਾ, ਬਲਦੇਵ ਸਿੰਘ ਮਠਾੜੂ, ਅਮਰਜੀਤ ਸਿੰਘ ਘਟੌੜ, ਸੁਖਚਰਨ ਸਿੰਘ, ਪਰਮਜੀਤ ਸਿੰਘ ਧੀਮਾਨ, ਸੁਖਦੇਵ ਸਿੰਘ ਕਲਸੀ, ਹਰਜੀਤ ਸਿੰਘ ਸੋਹਲ, ਦਰਸ਼ਨ ਸਿੰਘ, ਮਨਜੀਤ ਸਿੰਘ ਧੰਜਲ, ਪ੍ਰੀਤਮ ਸਿੰਘ ਰੂਪਰਾਹੇ, ਵਿਕਰਮਜੀਤ ਸਿੰਘ, ਗੁਰਜੰਟ ਸਿੰਘ, ਲਵਪ੍ਰੀਤ ਸਿੰਘ, ਭਾਈ ਮੇਹਰ ਸਿੰਘ ਆਦਿ ਹਾਜ਼ਰ ਸਨ।
The post ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਸਮਾਗਮ appeared first on Punjabi Tribune.