Union Minister Resigns: ਸਿਆਸੀ ਜਗਤ ਤੋਂ ਵੱਡੀ ਅਤੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ ਭਵਨ ਨੇ ਮੰਗਲਵਾਰ ਸਵੇਰੇ ਅਧਿਕਾਰਤ ਤੌਰ ‘ਤੇ ਇਸਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਜਾਰਜ ਕੁਰੀਅਨ ਦਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ।
ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੰਵਿਧਾਨ ਦੀ ਧਾਰਾ 75(2) ਦੇ ਤਹਿਤ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਜਾਰਜ ਕੁਰੀਅਨ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ। ਇਸ ਦੇ ਨਾਲ, ਕੁਰੀਅਨ ਹੁਣ ਕੇਂਦਰੀ ਮੰਤਰੀ ਪ੍ਰੀਸ਼ਦ ਦਾ ਹਿੱਸਾ ਨਹੀਂ ਰਹੇ। ਕੁਰੀਅਨ ਦੇ ਅਸਤੀਫ਼ੇ ਤੋਂ ਬਾਅਦ, ਇਹ ਸਵਾਲ ਉਠਾਏ ਜਾ ਰਹੇ ਹਨ ਕਿ ਅਚਾਨਕ ਅਸਤੀਫ਼ੇ ਦੀ ਵਜ੍ਹਾ ਕੀ ਹੈ?
ਜਾਰਜ ਕੁਰੀਅਨ ਕੌਣ ਹਨ?
ਜਾਰਜ ਕੁਰੀਅਨ ਦਾ ਜਨਮ 20 ਸਤੰਬਰ, 1960 ਨੂੰ ਕੇਰਲ ਦੇ ਕੋਟਾਯਮ ਜ਼ਿਲ੍ਹੇ ਦੇ ਏਟੂਮਨੂਰ ਨਗਰਪਾਲਿਕਾ ਦੇ ਨੰਬਿਆਕੁਲਮ ਵਿੱਚ ਹੋਇਆ ਸੀ। 65 ਸਾਲਾ ਜਾਰਜ ਕੁਰੀਅਨ ਨੂੰ ਭਾਰਤੀ ਜਨਤਾ ਪਾਰਟੀ ਦਾ ਇੱਕ ਸੀਨੀਅਰ ਆਗੂ ਮੰਨਿਆ ਜਾਂਦਾ ਹੈ। ਉਹ ਪਾਰਟੀ ਦੀ ਸ਼ੁਰੂਆਤ ਤੋਂ ਹੀ ਇਸ ਨਾਲ ਜੁੜੇ ਹੋਏ ਹਨ।
ਸਾਲ 1980 ਵਿੱਚ ਭਾਜਪਾ ਦੇ ਗਠਨ ਤੋਂ ਬਾਅਦ, ਉਨ੍ਹਾਂ ਨੇ ਸੰਗਠਨ ਦੇ ਅੰਦਰ ਕਈ ਮੁੱਖ ਅਹੁਦਿਆਂ ‘ਤੇ ਕੰਮ ਕੀਤਾ ਹੈ, ਖਾਸ ਕਰਕੇ ਕੇਰਲ ਵਿੱਚ ਪਾਰਟੀ ਦੇ ਵਿਸਥਾਰ ਲਈ ਕੰਮ ਕਰਨਾ। ਸੰਗਠਨ ਵਿੱਚ ਲੰਬੇ ਸਮੇਂ ਤੱਕ ਸਰਗਰਮ ਸ਼ਮੂਲੀਅਤ ਤੋਂ ਬਾਅਦ, ਉਸਨੇ ਰਾਸ਼ਟਰੀ ਪੱਧਰ ਦੀਆਂ ਜ਼ਿੰਮੇਵਾਰੀਆਂ ਵੀ ਪ੍ਰਾਪਤ ਕੀਤੀਆਂ।
ਮੋਦੀ ਸਰਕਾਰ ਵਿੱਚ ਕੀ ਜ਼ਿੰਮੇਵਾਰੀ ਸੀ?
ਕੇਂਦਰੀ ਘੱਟ ਗਿਣਤੀ ਕਾਰਜ ਰਾਜ ਮੰਤਰੀ ਜਾਰਜ ਕੁਰੀਅਨ ਨੇ ਰਾਜ ਸਭਾ ਮੈਂਬਰ ਵਜੋਂ ਆਪਣਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਨੇ ਹਾਲ ਹੀ ‘ਚ ਹੋਈਆਂ ਰਾਜ ਸਭਾ ਚੋਣਾਂ ‘ਚ ਉਨ੍ਹਾਂ ਨੂੰ ਮੁੜ ਉਮੀਦਵਾਰ ਨਾ ਬਣਾਉਣ ਦਾ ਫੈਸਲਾ ਕੀਤਾ ਸੀ। ਰਾਸ਼ਟਰਪਤੀ ਭਵਨ ਨੇ ਮੰਗਲਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਦੱਸ ਦੇਈਏ ਕਿ ਉਹ ਕੁਰੀਅਨ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲਾ ‘ਚ ਕੇਂਦਰੀ ਰਾਜ ਮੰਤਰੀ ਦਾ ਚਾਰਜ ਵੀ ਸੰਭਾਲ ਰਹੇ ਸਨ।
ਬਿਆਨ ‘ਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ‘ਤੇ ਕੇਂਦਰੀ ਕੈਬਨਿਟ ਤੋਂ ਕੁਰੀਅਨ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਤੋਂ ਸਵੀਕਾਰ ਕਰ ਲਿਆ ਹੈ। ਕੁਰੀਅਨ ਕੇਂਦਰ ਸਰਕਾਰ ‘ਚ ਇਕਮਾਤਰ ਅਜਿਹੇ ਮੰਤਰੀ ਸਨ, ਜੋ ਈਸਾਈ ਭਾਈਚਾਰੇ ਤੋਂ ਆਉਂਦੇ ਹਨ। ਰਾਜ ਸਭਾ ‘ਚ ਉਨ੍ਹਾਂ ਦਾ ਕਾਰਜਕਾਲ 21 ਜੂਨ ਨੂੰ ਖ਼ਤਮ ਹੋ ਗਿਆ ਸੀ। 2 ਕੇਂਦਰੀ ਮੰਤਰੀਆਂ-ਰਵਨੀਤ ਸਿੰਘ ਬਿੱਟੂ ਅਤੇ ਕੁਰੀਅਨ ਨੂੰ 18 ਜੂਨ ਨੂੰ ਹੋਈਆਂ ਰਾਜ ਸਭਾ ਚੋਣਾਂ ਲਈ ਮੁੜ ਉਮੀਦਵਾਰ ਨਹੀਂ ਬਣਾਇਆ ਗਿਆ ਸੀ। ਜਿਸ ਕਾਰਨ ਹੁਣ ਉਨ੍ਹਾਂ ਵੱਲੋਂ ਅਸਤੀਫ਼ੇ ਦਾ ਫੈਸਲਾ ਕੀਤਾ ਗਿਆ।
ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!