Congress Party: ਸਿਆਸੀ ਜਗਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹਾਹਾਕਾਰ ਮਚਾਇਆ ਹੋਇਆ ਹੈ। ਦੱਸ ਦੇਈਏ ਕਿ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਸ਼ਾਇਦ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣ ਬਾਰੇ ਵਿਚਾਰ ਕਰ ਰਹੇ ਹਨ। ਉਨ੍ਹਾਂ ਦੇ ਹਾਲ ਹੀ ਦੇ ਇੱਕ ਬਿਆਨ ਤੋਂ ਅਜਿਹੇ ਸੰਕੇਤ ਮਿਲੇ ਹਨ। ਖੜਗੇ ਕਰਨਾਟਕ ਤੋਂ ਰਾਜ ਸਭਾ ਲਈ ਬਿਨਾਂ ਵਿਰੋਧ ਚੁਣੇ ਗਏ ਹਨ। ਚੋਣ ਅਧਿਕਾਰੀ ਤੋਂ ਚੋਣ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਰਾਜ ਸਭਾ ਲਈ ਚੁਣੇ ਜਾਣ ‘ਤੇ ਕਾਂਗਰਸ ਦੇ ਵਿਧਾਇਕਾਂ ਅਤੇ ਨੇਤਾਵਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੋਨੀਆ ਗਾਂਧੀ ਦਾ ਵੀ ਖ਼ਾਸ ਤੌਰ ‘ਤੇ ਧੰਨਵਾਦ ਕੀਤਾ ਅਤੇ ਆਪਣੀ ਰਾਜਨੀਤਿਕ ਪਾਰੀ ਬਾਰੇ ਇੱਕ ਵੱਡਾ ਬਿਆਨ ਦਿੱਤਾ।
ਮੱਲਿਕਾਰਜੁਨ ਖੜਗੇ ਨੇ ਜਤਾਇਆ ਧੰਨਵਾਦ
ਮੱਲਿਕਾਰਜੁਨ ਖੜਗੇ ਨੇ ਕਿਹਾ, “ਇਹ ਮੇਰੀ 13ਵੀਂ ਚੋਣ ਹੈ। ਕਾਂਗਰਸ ਪਾਰਟੀ ਨੇ ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਸ ਲਈ ਮੈਂ ਸੋਨੀਆ ਗਾਂਧੀ ਦਾ ਧੰਨਵਾਦੀ ਹਾਂ। ਮੈਨੂੰ ਆਪਣੀ ਪਾਰਟੀ ਅਤੇ ਆਪਣੇ ਲੋਕਾਂ ‘ਤੇ ਬਹੁਤ ਮਾਣ ਹੈ। ਮੈਂ ਉਨ੍ਹਾਂ ਸਾਰੇ ਪਾਰਟੀ ਵਰਕਰਾਂ ਨੂੰ ਵੀ ਵਧਾਈ ਦਿੰਦਾ ਹਾਂ, ਜਿਨ੍ਹਾਂ ਨੇ ਮੇਰਾ ਸਾਥ ਦਿੱਤਾ, ਖ਼ਾਸ ਕਰਕੇ ਮੇਰੇ ਵਿਧਾਇਕ ਅਤੇ ਸੰਸਦੀ ਕਾਰਜਕਾਲ ਦੌਰਾਨ। ਮੈਂ ਕਰਨਾਟਕ ਦੀ ਜਨਤਾ, ਪਾਰਟੀ ਮੈਂਬਰਾਂ ਅਤੇ ਮੀਡੀਆ ਦਾ ਵੀ ਧੰਨਵਾਦ ਕਰਦਾ ਹਾਂ, ਕਿਉਂਕਿ ਤੁਹਾਡੇ ਸਹਿਯੋਗ ਸਦਕਾ ਮੈਂ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਜਨ ਪ੍ਰਤੀਨਿਧੀਆਂ ਵਿੱਚੋਂ ਇੱਕ ਬਣ ਸਕਿਆ ਹਾਂ।”
ਦੂਜੀ ਵਾਰ ਰਾਜ ਸਭਾ ਲਈ ਚੁਣੇ ਗਏ
ਦੱਸਣਯੋਗ ਹੈ ਕਿ ਕਰਨਾਟਕ ਤੋਂ ਕਾਂਗਰਸ ਦੇ 83 ਸਾਲਾ ਸੀਨੀਅਰ ਨੇਤਾ ਮੱਲਿਕਾਰਜੁਨ ਖੜਗੇ ਦੂਜੀ ਵਾਰ ਰਾਜ ਸਭਾ ਲਈ ਚੁਣੇ ਗਏ ਹਨ। ਉਹ ਇਸ ਸਮੇਂ ਭਾਰਤੀ ਰਾਸ਼ਟਰੀ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਨ। ਅਕਤੂਬਰ 2022 ਤੋਂ ਉਹ ਅਖਿਲ ਭਾਰਤੀ ਕਾਂਗਰਸ ਕਮੇਟੀ (AICC) ਦੇ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ, ਜਦਕਿ ਫਰਵਰੀ 2021 ਤੋਂ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ।
ਉਹ 2009 ਤੋਂ 2014 ਤੱਕ ਕਰਨਾਟਕ ਦੀ ਗੁਲਬਰਗਾ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਰਹੇ। ਇਸ ਤੋਂ ਪਹਿਲਾਂ 1972 ਤੋਂ 2009 ਤੱਕ ਉਹ ਲਗਾਤਾਰ 9 ਵਾਰ ਕਰਨਾਟਕ ਵਿਧਾਨ ਸਭਾ ਦੇ ਮੈਂਬਰ ਰਹੇ, ਜੋ ਆਪਣੇ ਆਪ ਵਿੱਚ ਇੱਕ ਵਿਲੱਖਣ ਅਤੇ ਅਟੁੱਟ ਰਿਕਾਰਡ ਹੈ।
ਮਨਮੋਹਨ ਸਿੰਘ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ
ਖੜਗੇ ਆਪਣੇ ਲੰਬੇ ਰਾਜਨੀਤਿਕ ਕਰੀਅਰ ਦੌਰਾਨ ਮਨਮੋਹਨ ਸਿੰਘ ਦੀ ਸਰਕਾਰ ਵਿੱਚ ਕੇਂਦਰੀ ਮਜ਼ਦੂਰ ਅਤੇ ਰੋਜ਼ਗਾਰ ਮੰਤਰੀ, ਰੇਲ ਮੰਤਰੀ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਵਰਗੇ ਮਹੱਤਵਪੂਰਨ ਅਹੁਦਿਆਂ ‘ਤੇ ਵੀ ਰਹਿ ਚੁੱਕੇ ਹਨ। ਉਨ੍ਹਾਂ ਦੇ ਪੁੱਤਰ ਪ੍ਰਿਯਾਂਕ ਖੜਗੇ ਇਸ ਵੇਲੇ ਕਰਨਾਟਕ ਸਰਕਾਰ ਵਿੱਚ ਮੰਤਰੀ ਹਨ। ਉਨ੍ਹਾਂ ਦੇ ਜਵਾਈ ਰਾਧਾਕ੍ਰਿਸ਼ਨ ਡੋੱਡਾਮਨੀ ਗੁਲਬਰਗਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ।
ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ