Assam Chief Minister Resignation: ਸਿਆਸੀ ਜਗਤ ਵਿੱਚ ਉਥਲ-ਪੁਥਲ ਜਾਰੀ ਹੈ। ਦੱਸ ਦੇਈਏ ਕਿ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸ਼ਰਮਾ ਨੇ ਬੁੱਧਵਾਰ ਨੂੰ ਆਪਣੀ ਕੈਬਨਿਟ ਦੇ ਸਹਿਯੋਗੀਆਂ ਨਾਲ ਅਸਤੀਫ਼ਾ ਦੇ ਦਿੱਤਾ। ਜਿਸ ਨਾਲ ਰਾਜਨੀਤਿਕ ਗਲਿਆਰੀਆਂ ਵਿੱਚ ਤਹਿਲਕਾ ਮੱਚ ਗਿਆ ਹੈ। ਦਰਅਸਲ, ਹੁਣ ਭਾਜਪਾ ਦੀ ਅਗਵਾਈ ‘ਚ ਨਵੀਂ ਸਰਕਾਰ ਦਾ ਗਠਨ ਦਾ ਰਸਤਾ ਸਾਫ਼ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਨੇ 126 ਮੈਂਬਰੀ ਵਿਧਾਨ ਸਭਾ ‘ਚ 102 ਸੀਟਾਂ ਜਿੱਤੀਆਂ ਹਨ।
ਕੈਬਨਿਟ ਦੇ ਸਹਿਯੋਗੀਆਂ ਨੇ ਵੀ ਅਸਤੀਫ਼ਾ ਸੌਂਪਿਆ
ਆਸਾਮ ‘ਚ ਵਿਧਾਨ ਸਭਾ ਚੋਣਾਂ ‘ਚ 9 ਅਪ੍ਰੈਲ ਨੂੰ ਇਕ ਪੜਾਅ ‘ਚ ਹੋਈਆਂ ਸਨ ਅਤੇ ਵੋਟਾਂ ਦੀ ਗਿਣਤੀ 4 ਮਈ ਨੂੰ ਹੋਈ ਸੀ। ਮੁੱਖ ਮੰਤਰੀ ਦਫ਼ਤਰ ਨੇ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ,”ਆਸਾਮ ਚੋਣਾਂ 2026 ਦੇ ਨਤੀਜਿਆਂ ਦੀ ਨੋਟੀਫਿਕੇਸ਼ਨ ਤੋਂ ਬਾਅਦ ਅਤੇ ਨਵੀਂ ਸਰਕਾਰ ਦੇ ਗਠਨ ਨੂੰ ਸੌਖਾ ਬਣਾਉਣ ਲਈ ਡਾ. ਹਿਮੰਤ ਬਿਸਵਾ ਸ਼ਰਮਾ ਨੇ ਅੱਜ ਲੋਕ ਭਵਨ ‘ਚ ਰਾਜਪਾਲ ਸ਼੍ਰੀ ਲਕਸ਼ਮਣ ਆਚਾਰੀਆ ਨੂੰ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਸੌਂਪ ਦਿੱਤਾ ਅਤੇ ਨਾਲ ਹੀ ਉਨ੍ਹਾਂ ਦੀ ਕੈਬਨਿਟ ਦੇ ਸਹਿਯੋਗੀਆਂ ਨੇ ਵੀ ਅਸਤੀਫ਼ਾ ਸੌਂਪ ਦਿੱਤਾ।”
ਰਾਜਪਾਲ ਨੇ ਅਸਤੀਫ਼ਾ ਸਵੀਕਾਰ ਕੀਤਾ
ਪੋਸਟ ‘ਚ ਕਿਹਾ ਗਿਆ ਹੈ ਕਿ ਰਾਜਪਾਲ ਨੇ ਅਸਤੀਫ਼ਾ ਸਵੀਕਾਰ ਕਰ ਲਿਆ ਹੈ ਅਤੇਂ ਨਵੀਂ ਸਰਕਾਰ ਦੇ ਅਹੁਦਾ ਸੰਭਾਲਣ ਤੱਕ ਸ਼ਰਮਾ ਨੂੰ ਕਾਰਜਵਾਹਕ ਮੁੱਖ ਮੰਤਰੀ ਵਜੋਂ ਬਣੇ ਰਹਿਣ ਦੀ ਅਪੀਲ ਕੀਤੀ ਹੈ। ਬਾਅਦ ‘ਚ ਲੋਕ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ‘ਚ ਸ਼ਰਮਾ ਨੇ ਕਿਹਾ ਕਿ ਸਹੁੰ ਚੁੱਕ ਸਮਾਰੋਹ 11 ਮਈ ਤੋਂ ਬਾਅਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ,”ਇਹ ਇਤਿਹਾਸਕ ਜਿੱਤ ਹੈ, ਇਸ ਲਈ ਅਸੀਂ ਇਸ ਮੌਕੇ ਮੌਜੂਦ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਹੈ।” ਸ਼ਰਮਾ ਨੇ ਦੱਸਿਆ ਕਿ ਆਸਾਮ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਕੇਂਦਰੀ ਆਬਜ਼ਰਵਰਾਂ ਦੀ ਮੌਜੂਦਗੀ ‘ਚ ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ