ਸਿਆਸੀ ਜਗਤ ‘ਚ ਆਇਆ ਭੂਚਾਲ, ਇਸ ਪਾਰਟੀ ਵੱਲੋਂ ਵੱਡਾ ਐਲਾਨ; 108 ਵਿਧਾਇਕ ਇਕੱਠੇ ਦੇਣਗੇ ਅਸਤੀਫ਼ਾ! ਜਾਣੋ ਹੈਰਾਨੀਜਨ

Must read


Big News: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਿਆਸਤਦਾਨਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਇਹ ਖਬਰ ਤਾਮਿਲਨਾਡੂ ਦੀ ਸਿਆਸਤ ਨੂੰ ਲੈ ਕੇ ਹੈ। ਦਰਅਸਲ, ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਉਲਟਫੇਰ ਦੇਖਣ ਨੂੰ ਮਿਲਿਆ। ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਸੁਪਰਸਟਾਰ ਵਿਜੈ ਦੀ ਪਾਰਟੀ ਤਾਮਿਲਗਾ ਵੇਟਰੀ ਕਜ਼ਗਮ (TVK) ਨੇ ਚਿਤਾਵਨੀ ਦਿੱਤੀ। ਪਾਰਟੀ ਨੇ ਸਾਫ਼ ਤੌਰ ‘ਤੇ ਇਹ ਕਹਿ ਦਿੱਤਾ ਕਿ ਜੇਕਰ ਡੀਐਮਕੇ ਅਤੇ ਏਆਈਏਡੀਐਮਕੇ ਪਾਰਟੀਆਂ ਵਿਚੋਂ ਕਿਸੇ ਨੇ ਵੀ ਮਿਲੀਭੁਗਤ ਕਰਕੇ ਸਰਕਾਰ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ TVK ਦੇ ਸਾਰੇ 108 ਵਿਧਾਇਕ ਇਕੱਠੇ ਅਸਤੀਫਾ ਦੇ ਦੇਣਗੇ। ਇਸ ਦੀ ਜਾਣਕਾਰੀ ਸੂਤਰਾਂ ਤੋਂ ਮਿਲੀ ਹੈ।

ਐਲਾਨ ਤੋਂ ਬਾਅਦ ਸਿਆਸਤ ਵਿੱਚ ਆਇਆ ਭੂਚਾਲ

ਦੱਸ ਦੇਈਏ ਕਿ ਪਿਛਲੇ 2 ਦਿਨਾਂ ਵਿਚ ਡੀਐਮਕੇ ਅਤੇ ਏਆਈਏਡੀਐਮਕੇ ਪਾਰਟੀਆਂ ਦੇ ਆਗੂਆਂ ਵਿਚਕਾਰ ਅਹਿਮ ਬੈਠਕਾਂ ਹੋਈਆਂ ਹਨ। TVK ਨੂੰ ਸ਼ੱਕ ਹੈ ਕਿ ਇਹ ਦੋਵੇਂ ਪਾਰਟੀਆਂ ਸਭ ਤੋਂ ਵੱਧ ਵੋਟਾਂ ਲੈਣ ਵਾਲੀ ਪਾਰਟੀ TVK ਨੂੰ ਸੱਤਾ ਤੋਂ ਬਾਹਰ ਰੱਖਣ ਲਈ ਆਪਸ ਵਿਚ ਹੱਥ ਮਿਲਾ ਰਹੀਆਂ ਹਨ। ਇਸੇ ਕਾਰਨ ਵਿਜੇ ਦੀ ਪਾਰਟੀ ਦੇ ਹੁਣ ਅਸਤੀਫੇ ਦੇਣ ਦੀ ਚਿਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਟੀਵੀਕੇ ਨੇ ਪਹਿਲੀ ਵਾਰ ਚੋਣਾਂ ਲੜੀਆਂ ਅਤੇ 108 ਸੀਟਾਂ ਜਿੱਤੀਆਂ, ਜਿਨ੍ਹਾਂ ਵਿੱਚੋਂ ਦੋ ਸੀਟਾਂ ਪਾਰਟੀ ਮੁਖੀ ਵਿਜੇ ਨੇ ਖੁਦ ਜਿੱਤੀਆਂ ਸਨ। 

ਤਾਮਿਲਨਾਡੂ ਵਿੱਚ 234 ਵਿਧਾਨ ਸਭਾ ਸੀਟਾਂ ਹਨ। ਵਿਜੇ ਨੇ ਦੋ ਸੀਟਾਂ ਤੋਂ ਚੋਣ ਲੜੀ ਸੀ, ਇੱਕ ਸੀਟ ਨੂੰ ਛੱਡ ਕੇ ਉਸਦੇ ਵਿਧਾਇਕਾਂ ਦੀ ਗਿਣਤੀ 107 ਰਹਿ ਗਈ ਹੈ। ਇਸ ਤਰ੍ਹਾਂ ਪੰਜ ਕਾਂਗਰਸੀ ਵਿਧਾਇਕਾਂ ਸਮੇਤ ਵਿਜੇ ਨੂੰ 112 ਵਿਧਾਇਕਾਂ ਦਾ ਸਮਰਥਨ ਪ੍ਰਾਪਤ ਹੈ। ਹੁਣ ਉਸਨੂੰ ਛੇ ਹੋਰ ਦੀ ਲੋੜ ਹੈ। ਰਾਜਪਾਲ ਨੇ ਵੀ ਵਿਜੇ ਦੇ ਬਹੁਮਤ ਹੋਣ ਦੇ ਦਾਅਵੇ ਨੂੰ ਸਵੀਕਾਰ ਨਹੀਂ ਕੀਤਾ। ਸੂਤਰਾਂ ਅਨੁਸਾਰ, ਦੋ ਦਿਨਾਂ ਵਿੱਚ ਇਹ ਦੂਜੀ ਮੀਟਿੰਗ ਰਾਜਪਾਲ ਦੇ ਇਸ ਜ਼ੋਰ ਨਾਲ ਖਤਮ ਹੋਈ ਕਿ ਅਦਾਕਾਰ-ਰਾਜਨੇਤਾ ਨੂੰ 118 ਵਿਧਾਇਕਾਂ ਦੇ ਸਮਰਥਨ ਪੱਤਰ ਪ੍ਰਦਾਨ ਕਰਨੇ ਪੈਣਗੇ। ਰਾਜ ਭਵਨ ਤੋਂ ਜਾਰੀ ਇੱਕ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਰਾਜਪਾਲ ਨੇ ਸਪੱਸ਼ਟ ਕੀਤਾ ਕਿ ਸਰਕਾਰ ਬਣਾਉਣ ਲਈ ਤਾਮਿਲਨਾਡੂ ਵਿਧਾਨ ਸਭਾ ਵਿੱਚ ਲੋੜੀਂਦਾ ਬਹੁਮਤ ਅਜੇ ਤੱਕ ਪ੍ਰਾਪਤ ਨਹੀਂ ਹੋਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article